
ਨਾਭਾ (ਤਰੁਣ ਮਹਿਤਾ )ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਸਥਾਨਕ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ਼ ਵਿਖੇ ਹੋਈ 1ਇਸ ਬੈਠਕ ਵਿੱਚ ਪੰਜਾਬ ਦੇ ਕਈ ਭਖਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ 1 ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਿੱਤ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਫੜੇ ਜਾਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ
ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜਾਂਚ ਹਾਈਕੋਰਟ ਦੇ ਕਿਸੇ ਸਾਬਕਾ ਜੱਜ ਸਾਹਿਬਾਨ ਤੋਂ ਕਰਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਸਕੇ 1ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਭਾਜਪਾ ਸਰਕਾਰ ਵੇਲੇ ਵੀ ਅਜਿਹੇ ਮਾਮਲੇ ਸਾਹਮਣੇ ਆਏ ਸਨ ਪ੍ਰੰਤੂ ਕਾਂਗਰਸ ਦੇ ਰਾਜ ਵਿੱਚ ਤਾਂ ਤਾਲਾਬੰਦੀ ਅਤੇ ਕਰਫਿਊ ਦੇ ਬਾਵਜੂਦ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ ਤੇ ਚੱਲਦਾ ਰਿਹਾ ਅਤੇ ਜਿਸ ਵਿੱਚ ਕਈ ਵੱਡੇ ਨੇਤਾਵਾਂ ਦੀਆਂ ਤਾਰਾਂ ਇਸ ਮਾਮਲੇ ਨਾਲ ਜੁੜਦੀਆਂ ਨਜ਼ਰ ਆ ਰਹੀਆਂ ਹਨ 1ਇਸ ਬੈਠਕ ਵਿੱਚ ਇਹ ਸਰਬਸੰਮਤੀ ਫੈਸਲਾ ਕੀਤਾ ਗਿਆ ਕਿ 25 ਮੲੀ ਦਿਨ ਸੋਮਵਾਰ ਨੂੰ ਗਿਆਰਾਂ ਤੋਂ ਇੱਕ ਵਜੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਜਾਵੇਗਾ ਅਤੇ ਉਸ ਉਪਰੰਤ ਪੰਜਾਬ ਦੇ ਮਾਨਯੋਗ ਗਵਰਨਰ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਜਾਵੇਗਾ 1ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਖੱਟੜਾ, ਗੁਲਜ਼ਾਰ ਸਿੰਘ ਇੱਛੇਵਾਲ, ਪੂਰਨ ਸਿੰਘ ਅਲਹੌਰਾਂ, ਬਿੰਦਾ ਵਿਰਕ , ਗੁਲਜ਼ਾਰ ਸਿੰਘ ਮਟੋਰੜਾ ਆਦਿ ਹਾਜ਼ਰ ਸਨ





















