
ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਣ ਹੋ ਰਹੀਆਂ ਮੌਤਾਂ ਦੀ ਗਿਣਤੀ ‘ਚ ਮੰਗਲਵਾਰ ਨੂੰ ਲਗਾਤਾਰ ਚੌਥੇ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਪਿਛਲੇ 24 ਘੰਟਿਆਂ ਦੌਰਾਨ ਇਹ 1509 ਰਹਿ ਗਈ।

ਜਾਨ ਹਾਪਕਿੰਗ ਯੂਨੀਵਰਸਿਟੀ ਮੁਤਾਬਕ ਅਮਰੀਕਾ ‘ਚ ਪਿਛਲੇ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਪ੍ਰਭਾਵਿਤ ਮਰਨ ਵਾਲਿਆਂ ਦੀ ਗਿਣਤੀ 2,200 ਤੋਂ ਜ਼ਿਆਦਾ ਸੀ ਅਤੇ ਉਸ ਤੋਂ ਬਾਅਦ ਇਹ ਗਿਣਤੀ ਲਗਾਤਾਰ ਘਟ ਰਹੀ ਹੈ। ਕੋਰੋਨਾ ਵਾਇਰਸ ਦੇ ਕਹਿਰ ਨਾਲ ਹੁਣ ਤਕ ਅਮਰੀਰਾ ‘ਚ 23,654 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕਾ ‘ਚ ਕੋਰੋਨਾ ਦੇ ਕੁਲ 5,87,815 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ।
ਇਟਲੀ ਨੇ ਹੁਣ ਹਲਕੀ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਕਿਤਾਬਾਂ, ਸਟੇਸ਼ਨਰੀ ਤੇ ਕੱਪੜੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਛੋਟ ਦੇ ਦਿੱਤੀ ਗਈ ਹੈ, ਬਸ਼ਰਤੇ ਉਨ੍ਹਾਂ ਨੂੰ ਸੋਸ਼ਲ ਡਿਸਟੈਂਸਿੰਗ ਤੇ ਸਾਫ-ਸਫਾਈ ਦਾ ਪੂਰਾ ਖਿਆਲ ਰੱਖਣਾ ਹੋਵੇਗਾ।