ਅਰੁਨਾ ਚੌਧਰੀ ਵੱਲੋਂ ਸਾਰੇ ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਲਈ 31 ਮਾਰਚ ਤੱਕ ਛੁੱਟੀਆਂ ਦਾ ਐਲਾਨ

ਅਰੁਣਾ ਚੌਧਰੀ ਕੈਬਨਿਟ ਮੰਤਰੀ ਪੰਜਾਬ

ਚੰਡੀਗੜ੍ਹ (ਰਵਿੰਦਰ ਸਿੰਘ ਢਿੱਲੋਂ) ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਰੋਨਾ ਵਾਇਰਸ ਦੇ ਸੰਭਾਵੀ ਖ਼ਤਰੇ ਕਰਕੇ ਅੱਜ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਲਈ 31 ਮਾਰਚ, 2020 ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਆਂਗਣਵਾੜੀ ਸਟਾਫ਼ ਕੇਂਦਰਾਂ ਵਿੱਚ ਹਾਜ਼ਰ ਰਹੇਗਾ।

Share This :

Leave a Reply