ਫ਼ਤਹਿਗੜ੍ਹ ਸਾਹਿਬ (ਸੂਦ) ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋ ਆਲ ਇੰਡੀਆ ਸੀਟੂ ਦੇ ਸੱਦੇ ਤੇ ਪੰਜਾਬ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਹੈਲਪਰਾਂ ਨੇ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਤੇ ਹੱਥਾਂ ਵਿੱਚ ਆਪਣੀਆਂ ਮੰਗਾਂ ਦੇ ਪੋਸਟਰ ਫੜ ਕੇ ਵਰਦੀ ਅਤੇ ਝੰਡਿਆਂ ਨਾਲ ਸਰਕਾਰ ਖਿਲਾਫ ਰੋਸ ਜ਼ਾਹਰ ਕੀਤਾ। ਇਸ ਮੌਕੇ ਆਗਣਵਾੜੀ ਯੂਨੀਅਨ ਪੰਜਾਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਆਂਗਨਵਾੜੀ ਵਰਕਰ-ਹੈਲਪਰ ਕਰੋਨਾ ਦੀ ਮਹਾਂਮਾਰੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਫਰੰਟ ਲਾਈਨ ਉੱਤੇ ਕੰਮ ਕਰ ਰਹੀਆ ਹਨ।
ਬੜੇ ਦੁੱਖ ਦੀ ਗੱਲ ਹੈ ਕਿ ਦੇਸ਼ ਦੀਆਂ 26 ਲੱਖ ਆਂਗਨਵਾੜੀ ਵਰਕਰ ਹੈਲਪਰ ਜੋ ਫਰੰਟ ਉੱਤੇ ਕੋਰੋਨਾ ਦੀ ਮਹਾਂਮਾਰੀ ਨੂੰ ਰੋਕਣ ਲਈ, ਸਮਾਜਿਕ ਸੁਰੱਖਿਆ ਦੀਆਂ ਸੇਵਾਵਾਂ ਘਰ ਘਰ ਪਹੁੰਚਾਉਣ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਨਿਊਟਰੇਸ਼ਨ ਤਹਿਤ ਆਂਗਨਵਾੜੀ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਘਰ ਘਰ ਪਹੁੰਚਾ ਕਰ ਰਹੀਆਂ ਹਨ ਜਦੋਂ ਕਿ ਕੇਂਦਰ ਸਰਕਾਰ ਨੇ ਇਸ ਮਹਾਂਮਾਰੀ ਦੌਰਾਨ ਫਰੰਟ ਲਾਈਨ ਉੱਤੇ ਕੰਮ ਕਰਨ ਵਾਲੇ ਵਰਕਰਾਂ ਲਈ ਕਰੋਨਾ ਰਿਸਕ ਕਵਰ ਬੀਮਾ ਦੇ ਤਹਿਤ ਪੰਜਾਹ ਲੱਖ ਦਾ ਬੀਮਾ ਦੇਣ ਦੀ ਘੋਸ਼ਣਾ ਕੀਤੀ ਹੈ, ਪਰ ਇੱਥੇ ਵੀ ਆਂਗਨਵਾੜੀ ਵਰਕਰਾਂ ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਹੀ ਸਲੂਕ ਕੀਤਾ ਗਿਆ ਹੈ। ਦੂਜੇ ਪਾਸੇ ਐਡਵਾਈਜ਼ਰੀ ਬੋਰਡ ਅਤੇ ਚਾਈਲਡ ਵੈੱਲਫੇਅਰ ਕੌਂਸਲ ਅਧੀਨ ਕੰਮ ਕਰਨ ਵਾਲੀਆਂ ਤਿੰਨ ਹਜ਼ਾਰ ਦੇ ਲਗਭਗ ਆਂਗਨਵਾੜੀ ਵਰਕਰ ਹੈਲਪਰ ਪਿਛਲੇ ਤਿੰਨ ਮਹੀਨਿਆਂ ਤੋਂ ਜਿਨਾਂ ਨੂੰ ਮਾਣ ਭੱਤਾ ਨਹੀਂ ਮਿਲਿਆ ਹੈ ਅਤੇ ਉਹ ਭੁੱਖੇ ਪੇਟ ਕੰਮ ਕਰਨ ਲਈ ਮਜਬੂਰ ਹਨ। ਇੱਕ ਪਾਸੇ ਤਾਂ ਸਰਕਾਰ ਘਰ ਘਰ ਰਾਸ਼ਨ ਪਹੁੰਚਾਉਣ ਦੀ ਗੱਲ ਕਰਦੀ ਹੈ, ਪਰ ਸਾਡੀਆਂ ਵਾਡਰ ਏਰੀਏ ਵਿੱਚ ਕੰਮ ਕਰਦੀਆਂ ਭੈਣਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਪਏ ਹਨ। ਸਰਕਾਰ ਤੋਂ ਮੰਗ ਕਰਦੇ ਹੋਏ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਕਿਹਾ ਕਿ ਫਰੰਟ ਲਾਈਨ ਉੱਤੇ ਕੰਮ ਕਰਦੀਆਂ ਸਮੂਹ ਆਂਗਨਵਾੜੀ ਵਰਕਰਾਂ ਹੈਲਪਰਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਮਾਸਕ ਸੈਨੀਟਾਈਜ਼ਰ ਸਾਬਣ ਅਤੇ ਫੁੱਲ ਬਾਡੀ ਕਵਰ ਮੁਹੱਈਆ ਕਰਵਾਏ ਜਾਣ। ਕਰੋਨਾ ਮਾਹਾਵਾਰੀ ਦੇ ਤਿੰਨ ਮਹੀਨੇ ਤੋ ਲੋਕਾਂ ਨੂੰ ਜਾਗਰੂਕ ਕਰਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰ ਰਹੀਆਂ ਸਮੂਹ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਘੱਟੋ ਘੱਟ 10000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ। ਪਿਛਲੇ ਰੁਕੇ ਮਾਣ ਭੱਤੇ ਤੁਰੰਤ ਜਾਰੀ ਕੀਤੇ ਜਾਣ ਕਰਫੀਊ ਦੀਆਂ ਹਦਾਇਤਾਂ ਨੂੰ ਧਿਆਨ ਚ ਰੱਖਦਿਆਂ ਆਪਣੇ ਆਪਣੇ ਬਲਾਕਾਂ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਕੌਰ, ਚਰਨਜੀਤ ਕੌਰ, ਕਮਲਜੀਤ ਕੌਰ, ਦਵਿੰਦਰ ਕੌਰ, ਇੰਦਰਪਾਲ ਕੌਰ, ਗੁਰਮੀਤ ਕੌਰ ਰੁੜਕੀ, ਭਿੰਦਰ ਕੌਰ, ਗੁਰਬਚਨ ਕੌਰ, ਹਰਜੀਤ ਕੌਰ ਚੌਰਵਾਲਾ, ਪ੍ਰਮੇਸਰੀ ਦੇਵੀ, ਭੁਪਿੰਦਰ ਕੌਰ, ਨਰਿੰਦਰ ਕੌਰ, ਮੀਨਾ, ਨੀਨਾ, ਦਲਜੀਤ, ਭੁਪਿੰਦਰ ਕੌਰ ਅਮਲੋਹ ਆਦਿ ਨੇ ਭਾਗ ਲਿਆ।