
ਪਟਿਆਲਾ (ਅਰਵਿੰਦਰ ਸਿੰਘ ) ਪਿਛਲੇ ਦਿਨੀਂ ਸਨੌਰ ਸਬਜ਼ੀ ਮੰਡੀ ‘ਚ ਪੁਲਿਸ ਮੁਲਾਜ਼ਮਾਂ ‘ਤੇ ਹੋਏ ਹਮਲੇ ‘ਚ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਆਈ.ਜੀ. ਸ. ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਜ਼ਖਮੀ ਮੁਲਾਜ਼ਮਾਂ ਦੇ ਗ੍ਰਹਿ ਵਿਖੇ ਪੁੱਜਕੇ ਉਨ੍ਹਾਂ ਦਾ ਹਾਲਚਾਲ ਜਾਣਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ।

ਆਈ.ਜੀ. ਸ. ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੰਘ ਇੰਸਪੈਕਟਰ ਬਿੱਕਰ ਸਿੰਘ, ਏ.ਐਸ.ਆਈ. ਹਰਜੀਤ ਸਿੰਘ, ਏ.ਐਸ.ਆਈ. ਰਾਜ ਸਿੰਘ, ਏ.ਐਸ.ਆਈ ਰਘਵੀਰ ਸਿੰਘ ਅਤੇ ਮਾਰਕਿਟ ਕਮੇਟੀ ਦੇ ਏ.ਆਰ. ਯਾਦਵਿੰਦਰ ਸਿੰਘ ਦਾ ਹਾਲਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਯਕੀਨੀ ਦਿਵਾਇਆ ਕਿ ਪੁਲਿਸ ਵਿਭਾਗ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਵਚਨਬੱਧ ਹੈ।
ਇਸ ਮੌਕੇ ਆਈ.ਜੀ. ਸ. ਜਤਿੰਦਰ ਸਿੰਘ ਔਲਖ ਨੇ ਪੁਲਿਸ ਮੁਲਾਜ਼ਮਾਂ ਵੱਲੋਂ ਡਿਊਟੀ ਦੌਰਾਨ ਦਿਖਾਈ ਦਲੇਰੀ ਦੀ ਸਰਾਹਾਨਾ ਕਰਦਿਆ ਕਿਹਾ ਕਿ ਪੁਲਿਸ ਮੁਲਾਜ਼ਮ ਇਸ ਸੰਕਟ ਦੀ ਘੜੀ ਵਿੱਚ ਆਪਣੇ ਪਰਿਵਾਰ ਤੋਂ ਦੂਰ ਰਹਿਕੇ 24 ਘੰਟੇ ਤਨਦੇਹੀ ਨਾਲ ਡਿਊਟੀ ਦੇ ਰਹੇ ਹਨ ਅਤੇ ਉਨ੍ਹਾਂ ਜ਼ਖਮੀ ਮੁਲਾਜ਼ਮਾਂ ਨੂੰ ਚੜਦੀਕਲਾਂ ‘ਚ ਦੇਖਕੇ ਖੁਸ਼ੀ ਪ੍ਰਗਟਾਉਦਿਆ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪਟਿਆਲਾ ਪੁਲਿਸ ਦਾ ਹਰੇਕ ਜਵਾਨ ਮੇਰੇ ਪਰਿਵਾਰ ਦਾ ਹਿੱਸਾ ਹੈ ਅਤੇ ਜੇਕਰ ਕਿਸੇ ਵੀ ਜਵਾਨ ‘ਤੇ ਕੋਈ ਮੁਸੀਬਤ ਆਉਂਦੀ ਹੈ ਤਾਂ ਪਰਿਵਾਰ ਦਾ ਮੁਖੀ ਹੋਣ ਦੇ ਨਾ ‘ਤੇ ਉਸ ਦਾ ਹੱਲ ਕਰਨਾ ਮੇਰੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਹਰਜੀਤ ਸਿੰਘ ਪੀ.ਜੀ.ਆਈ. ਚੰਡੀਗੜ੍ਹ ਵਿਖੇ ਹੁਣ ਠੀਕ-ਠਾਕ ਹੈ।




















