ਆਰਮੀ ‘ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਸੀ-ਪਾਈਟ ਵੱਲੋਂ ਆਨ-ਲਾਈਨ ਟਰੇਨਿੰਗ 15 ਮਈ ਤੋਂ

ਪਟਿਆਲਾ (ਅਰਵਿੰਦਰ ਜੋਸ਼ਨ) ਆਰਮੀ ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਸੀ-ਪਾਈਟ ਕੈਂਪ ਚਲਾਏ ਜਾ ਰਹੇ ਹਨ। ਜਿਨ੍ਹਾਂ ਦਾ ਮੁੱਖ ਉਦੇਸ਼ ਆਰਮੀ ਪੁਲਸ ਅਤੇ ਪੈਰਾ-ਮਿਲਟਰੀ ਫੋਰਸ ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਲਿਖਤੀ ਅਤੇ ਫਿਜ਼ੀਕਲ ਟਰੇਨਿੰਗ ਦੇਣਾ ਹੈ। ਹੁਣ ਤੱਕ ਹਜ਼ਾਰਾਂ ਨੌਜਵਾਨਾਂ ਇਹਨਾਂ ਲੈ ਕੇ ਵੱਖ-ਵੱਖ ਫੋਰਸਾਂ ਚ ਭਰਤੀ ਹੋ ਚੁੱਕੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਵਿਭਾਗ ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਗਿਆ ਹੈ ਕਿ ਸਾਲ 2020-21 ਦੀਆਂ ਭਰਤੀ ਰੈਲੀਆਂ ਜੋ ਕਿ ਕੋਰੋਨਾ ਮਹਾਂਮਾਰੀ ਕਾਰਣ ਮੁਲਤਵੀ ਹੋ ਗਈਆਂ ਸਨ, ਹੁਣ ਇਹ ਆਸ ਕੀਤੀ ਜਾ ਰਹੀ ਹੈ ਕਿ ਹਾਲਾਤ ਸੁਧਰਨ ਉਪਰੰਤ ਇਹ ਭਰਤੀ ਰੈਲੀਆਂ ਬਹੁਤ ਹੀ ਘੱਟ ਸਮੇਂ ਦੇ ਨੋਟਿਸ ‘ਤੇ ਸ਼ੁਰੂ ਹੋ ਜਾਣਗੀਆਂ ਅਤੇ ਭਰਤੀ ਦੇ ਚਾਹਵਾਨ ਨੌਜਵਾਨਾਂ ਨੂੰ ਤਿਆਰੀ ਲਈ ਘੱਟ ਸਮਾਂ ਮਿਲੇਗਾ।


ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਸਰਕਾਰ ਵੱਲੋਂ ਸੀ-ਪਾਈਟ ਕੈਂਪਾਂ ਵੱਲੋਂ ਦਿੱਤੀ ਜਾਂਦੀ ਟਰੇਨਿੰਗ ਨੂੰ ਆਨ-ਲਾਈਨ ਮਾਧਿਅਮ ਰਾਹੀਂ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਭਰ ‘ਚ ਸਥਾਪਤ ਵੱਖ-ਵੱਖ ਸੀ-ਪਾਈਟ ਕੈਂਪਾਂ ਵੱਲੋਂ ਇਹ ਆਨ-ਲਾਈਨ ਟਰੇਨਿੰਗ 15 ਮਈ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਟਰੇਨਿੰਗ 2 ਮਹੀਨੇ ਤੱਕ ਚੱਲੇਗੀ। ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਨਾਭਾ ਅਤੇ ਲਾਲੜੂ ਦੇ ਸੀ-ਪਾਈਟ ਕੈਪ ਤੋਂ ਇਹ ਆਨ-ਲਾਈਨ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ ਜਿਸ ਦੁਆਰਾ ਨੌਜਵਾਨਾਂ ਨੂੰ ਘਰ ਬੈਠੇ ਹੀ ਇਹ ਅਹਿਮ ਟਰੇਨਿੰਗ ਮਿਲ ਸਕੇਗੀ ਅਤੇ ਨੌਜਵਾਨ ਆਪਣੇ ਸੁਪਨੇ ਸਾਕਾਰ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਟਰੇਨਿੰਗ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਕਾਉਂਸਲਰ ਦੇ ਮੋਬਾਇਲ ਨੰ. 9023884478 ਤੇ ਸੋਮਵਾਰ ਤੋਂ ਸਨਿਚਰਵਾਰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਲਾਲੜੂ ਦੇ ਸੀ ਪਾਇਟ ਕੈਂਪ ਲਈ ਸ੍ਰੀ ਵਿਪਨ ਕੁਮਾਰ 9877480077 ਨਾਲ ਅਤੇ ਨਾਭਾ ਸੀ ਪਾਈਟ ਕੈਂਪ ਲਈ ਸ੍ਰੀ ਹਰਦੀਪ ਸਿੰਘ 8198800853 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Share This :

Leave a Reply