ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਐਸ ਐਮ ਓ ਡਾ ਮਨੋਹਰ ਸਿੰਘ ਨੇ ਦੱਸਿਆ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਅਤੇ ਜਰੂਰਤ ਲੱਗਣ ਤੇ ਵਿਅਕਤੀਆਂ ਦੇ ਕੋਰੋਨਾ ਟੈਸਟ ਵੀ ਕੀਤੇ ਜਾ ਰਹੇ ਹਨ।
ਪਹਿਲਾਂ ਤੋਂ ਹੀ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਡਾ ਮਨੋਹਰ ਸਿੰਘ ਨੇ ਆਪਣੀ ਟੀਮ ਨਾਲ ਜਾ ਕੇ ਸਿਹਤ ਦਾ ਹਾਲ ਪੁੱਛਿਆ ਅਤੇ ਕਿਹਾ ਕਿ ਸਿਹਤ ਵਿਭਾਗ ਹਰ ਸਮੇਂ ਤੁਹਾਡੀ ਮਦਦ ਲਈ ਹਾਜਰ ਹੈ। ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕਤਾ ਦਿੱਤੀ ਅਤੇ ਕਿਹਾ ਕਿ ਇਕਾਂਤਵਾਸ ਦੀ ਪਾਲਣਾ ਕਰਨਾ ਸਾਡਾ ਫਰਜ਼ ਹੈ ਅਤੇ ਸਮਾਜ ਹਿੱਤ ਵਿੱਚ ਹੈ। ਇਸ ਮੌਕੇ ਡਾ ਐਚ ਐਸ ਬਰਾਡ਼, ਸਰਬਜੀਤ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ, ਵੀਨਾ ਰਾਣੀ ਏ ਐਨ ਐਮ ਅਤੇ ਜਸਵੀਰ ਕੌਰ ਐਲ ਐਚ ਵੀ ਹਾਜ਼ਰ ਸਨ।