ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੁੱਖ ਦਫਤਰ ਮੁਹਾਲੀ ਵਿਖੇ ਕੰਟਰੋਲ ਰੂਮ ਸਥਾਪਤ: ਲਾਲ ਸਿੰਘ ਚੇਅਰਮੈਨ ਪੰਜਾਬ ਮੰਡੀ ਬੋਰਡ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ

ਐਸ ਏ ਐਸ ਨਗਰ ( ਮੀਡੀਆ ਬਿਊਰੋ ) ਕਣਕ ਦੀ ਨਿਰਵਿਘਨ ਅਤੇ ਪ੍ਰੇਸ਼ਾਨੀ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ, ਪੰਜਾਬ ਮੰਡੀ ਬੋਰਡ ਨੇ ਮੁਹਾਲੀ ਦੇ ਮੁੱਖ ਦਫਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ।”
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ, ਆੜ੍ਹਤੀਆ ਅਤੇ ਮਜ਼ਦੂਰ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਸਕੱਤਰ, ਮਾਰਕੀਟ ਕਮੇਟੀ ਨਾਲ ਸਥਾਨਕ ਪੱਧਰ ’ਤੇ ਸੰਪਰਕ ਕਰ ਸਕਦੇ ਹਨ।

ਜੇਕਰ ਉਹਨਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ ਤਾਂ ਉਹ ਕੰਟਰੋਲ ਰੂਮ ਨੰਬਰ 0172-5101641 ‘ਤੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ, ਕਿਸਾਨਾਂ ਅਤੇ ਆੜ੍ਹਤੀਆਂ ਦੇ ਲਾਭ ਲਈ, ਇਕ epmb ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ, ਕਿਸੇ ਵੀ ਮੁਸ਼ਕਲ ਦੀ ਸਥਿਤੀ ਵਿੱਚ ਈਮੇਲ ਆਈਡੀ wheat.proc2020.ctrl@punjab.gov.in. ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

Share This :

Leave a Reply