ਮਾਨਸਾ ( ਮੀਡੀਆ ਬਿਊਰੋ ) ਸਿਹਤ ਵਿਭਾਗ ਅਧੀਨ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਾਮ ਤੇ ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਵਿਸ਼ਵਾਸ ਪੱਤਰ ਸੌਪਿਆਂ ਗਿਆ।
ਇਸ ਪੱਤਰ ਵਿੱਚ ਉਹਨਾਂ ਲਿਖਿਆ ਕਿ ਉਹ ਇਸ ਕਰੋਨਾ ਮਹਾਮਾਰੀ ਦੇ ਚਲਦਿਆਂ ਪੇਂਡੂ ਲੋਕਾਂ ਨੂੰ ਦਿਨ ਰਾਤ ਪੂਰੀ ਤਨਦੇਹੀ ਦੇ ਨਾਲ ਸਿਹਤ ਸਹੂਲਤਾਂ ਪ੍ਰਧਾਨ ਕਰ ਰਹੇ ਹਨ ਅਤੇ ਨਾਲ ਹੀ ਉਹਨਾਂ ਦੇ ਕਮਿਊਨਿਟੀ ਹੈਲਥ ਅਫਸਰ ਇਸ ਮਹਾਂਮਾਰੀ ਦੇ ਆਈਸੋਲੇਸ਼ਨ ਵਾਰਡਾਂ ਵਿੱਚ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ।
ਇਸ ਤੋਂ ਇਲਾਵਾ ਉਹ ਛੁੱਟੀ ਵਾਲੇ ਦਿਨ ਵੀ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਇਸ ਪੱਤਰ ਵਿੱਚ ਉਹਨਾਂ ਕਿਹਾ ਕਿ ਉਹ ਇਸ ਮਹਾਂਮਾਰੀ ਦੇ ਨਾਲ ਲੜਨ ਲਈ ਆਪਣੇ ਲੋਕਾਂ ਅਤੇ ਵਿਭਾਗ ਨਾਲ ਬਿਨਾਂ ਕਿਸੇ ਵਿੱਤੀ ਲਾਲਚ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।
ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵੀ ਇਸ ਵਿਸ਼ਵਾਸ ਪੱਤਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਨੂੰ ਭੇਜਦਿਆਂ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇਣ ਤੇ ਪੁਰਜ਼ੋਰ ਸ਼ਲਾਘਾ ਕੀਤੀ ਗਈ।