ਕਰੋਨਾ ਨਾਲੋਂ ਮਨੋਬਲ ਦਾ ਕਮਜ਼ੋਰ ਹੋਣਾ ਵਧੇਰੇ ਖ਼ਤਰਨਾਕ-ਡਰਨ ਨਾਲੋਂ ਇਹਤਾਤ ਜ਼ਰੂਰੀ

ਉਜਾਗਰ ਸਿੰਘ ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ

ਸੰਸਾਰ ਵਿਚ ਨੋਵਲ ਕਰੋਨਾ ਵਾਇਰਸ-19 ਦੀ ਬਿਮਾਰੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈ। ਹਾਲਾਤ ਬਹੁਤ ਹੀ ਖ਼ਤਰਨਾਕ ਸਥਿਤੀ ਵਿਚ ਪਹੁੰਚ ਗਏ ਹਨ ਪੰਤੂ ਜ਼ਿੰਦਗੀ ਜਿਓਣ ਦੀ ਉਮੀਦ ਨਹੀਂ ਛੱਡਣੀ ਚਾਹੀਦੀ। ਜੇ ਉਮੀਦ ਹੀ ਛੱਡ ਦਿੱਤੀ ਤੇ ਹਾਰ ਮੰਨ ਲਈ ਤਾਂ ਆਪ ਹੀ ਮੌਤ ਨੂੰ ਮਾਸੀ ਕਹਿ ਦਿੱਤਾ। ਜੇ ਚੰਗਾ ਸਮਾਂ ਸਥਾਈ ਨਹੀਂ ਹੁੰਦਾ ਤਾਂ ਮਾੜਾ ਵੀ ਹਮੇਸ਼ਾ ਨਹੀਂ ਰਹਿੰਦਾ। ਹਰ ਰਾਤ ਤੋਂ ਬਾਅਦ ਸਵੇਰ ਆਉਂਦੀ ਹੈ। ਇਸ ਲਈ ਨਵੀਂ ਸਵੇਰ ਦੀ ਆਸ ਬਰਕਰਾਰ ਰੱਖਣੀ ਚਾਹੀਦੀਹੈ। ਇਸ ਬਿਮਾਰੀ ਦੇ ਇਲਾਜ ਲਈ ਕੋਈ ਦਵਾਈਨਾ ਹੋਣ ਅਤੇ ਲਾਗ ਦੀ ਬਿਮਾਰੀ ਹੋਣ ਕਰਕੇ ਲੋਕਾਂ ਵਿਚ ਸਹਿਮ ਦੀ ਮਾਨਸਿਕ ਬਿਮਾਰੀ ਬਹੁਤ ਜ਼ਿਆਦਾ ਫੈਲ ਗਈ ਹੈ। ਲੋਕ ਅੰਤਾਂ ਦੇ ਡਰੇ ਹੋਏ ਹਨ ਕਿਉਂਕਿ ਉਨਾਂ ਨੇ ਐਨੀ ਘਾਤਕ ਪਚਾਰੀ ਜਾਣ ਵਾਲੀ ਇਹ ਪਹਿਲੀ ਬੀਮਾਰੀ ਸੁਣੀ ਹੈ। ਭਾਵੇਂ ਸੰਸਾਰ ਦੇ ਬਹੁਤੇ ਦੇਸਾਂ ਵਿਚ ਲਾਕਡਾਊਨ ਕੀਤਾ ਹੋਇਆ ਹੈ ਤਾਂ ਵੀ ਹਰ ਵਿਅਕਤੀ, ਭਾਵੇਂ ਉਹ ਘਰ ਬੈਠਾ ਹੈ ਜਾਂ ਮੀਡੀਆ ਦੇ ਕਿਸੇ ਵੀ ਸਾਧਨ ਅਖ਼ਬਾਰ, ਟੀਵੀ,ਸੋਸਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ ਤਾਂ ਹਰ ਥਾਂ ਤੇ ਸਿਰਫ ਕਰੋਨਾ ਦੀ ਹੀ ਗੱਲ ਹੋ ਰਹੀਹੈ। ਇਥੋਂ ਤੱਕ ਕਿ ਪਰਿਵਾਰ ਵਿਚ ਬੈਠਿਆਂ ਵੀ ਇਹੋ ਗੱਲਾਂ ਹੋ ਰਹੀਆਂ ਹਨ ਕਿ ਕਰੋਨਾ ਦਾ ਪ੍ਰਕੋਪ ਕਦੋਂ ਖ਼ਤਮ ਹੋਵੇਗਾ। ਟੀਵੀ ਜਾਂ ਰੇਡੀਓ ਲਗਾਓ ਤਾਂ ਕਰੋਨਾ ਦੀ ਹੀ ਪਮੁੱਖ ਖ਼ਬਰ ਹੋਵੇਗੀ।

ਅਖ਼ਬਾਰਾਂ ਦੇ ਮੁੱਖ ਅਤੇ ਸੰਪਾਦਕੀ ਪੰਨੇ ਵੀ ਕਰੋਨਾ ਦੀਆਂ ਖ਼ਬਰਾਂ ਅਤੇ ਲੇਖਾਂ ਨਾਲ ਭਰੇ ਪਏ ਹਨ। ਟੈਲੀਫੋਨਾ ਤੇ ਇਕ ਦੂਜੇ ਤੋਂ ਕਰੋਨਾਬਾਰੇ ਹੀ ਜਾਣਕਾਰੀ ਲਈ ਜਾ ਰਹੀਹੈ। ਜਿਹੜੇ ਕਰੋਨਾ ਦਾ ਪ੍ਰਕੋਪ ਵੱਧਣ ਦੇ ਅੰਦਾਜ਼ੇ ਮਾਹਿਰਾਂ ਵੱਲੋਂ ਦੱਸੇ ਜਾ ਰਹੇ ਹਨ, ਉਨਾਂ ਨੇ ਵੀ ਲੋਕਾਂ ਦੇ ਡਰ ਵਿਚ ਵਾਧਾ ਕੀਤਾਹੈ। ਇਸ ਤੋਂ ਸਾਫ ਜ਼ਾਹਰ ਹੈ ਕਿ ਲੋਕਾਂ ਵਿਚ ਡਰ ਤੇ ਸਹਿਮ ਦਾ ਪੈਦਾ ਹੋਣਾ ਕੁਦਰਤੀ ਹੈ। ਕਿਉਂਕਿ ਜੇਕਰ ਇਨਸਾਨ ਹਰ ਵਕਤ ਕਰੋਨਾ ਦੀ ਹੀ ਗੱਲ ਕਰੇਗਾ, ਉਸਦੇ ਬਾਰੇ ਸੋਚੇਗਾ ਤਾਂ ਉਸਦੇ ਦਿਮਾਗ ਵਿਚ ਇਸਦੇ ਖ਼ਤਰਨਾਕ ਹੋਣ ਦਾ ਪਭਾਵ ਪਏਗਾ, ਜਿਸ ਕਰਕੇ ਇਨਸਾਨ ਦੀ ਬਿਮਾਰੀ ਨਾਲ ਲੜਨ ਦੀ ਮਾਨਸਿਕ ਸਮਰੱਥਾ ਕਮਜ਼ੋਰ ਹੋ ਜਾਵੇਗੀ ਤੇ ਮਨੋਬਲ ਡਿਗ ਜਾਵੇਗਾ। ਮਨੋਬਲ ਹੀ ਇਨਸਾਨਦੀ ਜ਼ਿੰਦਗੀ ਨੂੰ ਖ਼ੁਸ਼ਗਵਾਰ ਅਤੇ ਦੁੱਖਦਾਈ ਬਣਾਉਂਦਾ ਹੈ। ਪੰਜਾਬੀ ਤਾਂ ਸੰਸਾਰ ਵਿਚ ਦਲੇਰ ਤੇ ਹੌਸਲੇ ਵਾਲੇ ਗਿਣੇ ਜਾਂਦੇ ਹਨ। ਇਸ ਲਈ ਉਨਾਂ ਨੂੰ ਤਾਂ ਬਹਾਦਰ ਬਣਕੇ ਆਈ ਮੁਸੀਬਤ ਦਾ ਮੁਕਾਬਲਾ ਕਰਨਾ ਚਾਹੀਦਾ। ਸੰਸਾਰ ਵਿਚ ਜਿਤਨੀਆਂ ਵੀ ਜ਼ੰਗਾਂ ਹੋਈਆਂ ਹਨ, ਇਤਿਹਾਸ ਗਵਾਹ ਹੈ ਕਿ ਉਨਾਂ ਵਿਚ ਆਧੁਨਿਕ ਹਥਿਆਰਾਂ ਦੀ ਮਹੱਤਤਾ ਤਾਂ ਹੁੰਦੀ ਹੀ ਹੈ ਪੰਤੂ ਜਿਸ ਦੇ ਸਦੀਆਂ ਫੌਜਾਂ ਦਾ ਮਨੋਬਲ ਉਚਾ ਹੁੰਦਾ ਹੈ, ਉਨਾਂ ਨੇ ਹੀ ਜਿੱਤ ਪਾਪਤਕੀਤੀਹੈ। ਇਹ ਵੀ ਇਕ ਕਿਸਮ ਦੀ ਜ਼ੰਗ ਹੀ ਹੈ। ਇਸ ਲਈ ਇਨਸਾਨ ਦਾ ਮਨੋਬਲ ਮਜ਼ਬੂਤ ਹੋਣਾ ਅਤਿਅੰਤ ਜ਼ਰੂਰੀਹੈ। ਕਰੋਨਾ ਦੇ ਡਰ ਦੇ ਹਊਏ ਕਾਰਨ ਮਰੀਜ ਦੇ ਦਿਮਾਗ ਵਿਚ ਇਹ ਗੱਲ ਘਰ ਕਰ ਜਾਂਦੀ ਹੈ ਕਿ ਇਸ ਬਿਮਾਰੀ ਤੋਂ ਬਚਣਾ ਮੁਸ਼ਕਲ ਹੈ। ਇੰਜ ਕਿਉਂ ਹੋਇਆ, ਇਸ ਬਾਰੇ ਗੰਭੀਰਤਾ ਨਾਲ ਸੋਚਣਾ ਬਣਦਾ ਹੈ। ਹਰ ਰੋਜ ਫੇਸ ਬੁੱਕ, ਵਟਸਅਪ, ਇੰਸਟਾਗਰਾਮ ਅਤੇ ਟਵੀਟ ਰਾਹੀਂ ਕੱਚਘਰੜ ਸੰਦੇਸਾਂ ਦਾਹੜ ਆਇਆ ਰਿਹਾਹੈ। ਹਰ ਵਿਅਕਤੀ ਵਿਹਲਾ ਬੈਠਾ ਆਪਣੇ ਆਪਨੂੰ ਨਾਢੂੰ ਖਾਂ ਸਮਝਦਾ ਹੋਇਆ, ਅਜਿਹੇ ਗੈਰ ਜ਼ਿੰਮੇਵਾਰਾਨਾਮੇ ਸਰਜਰੀ ਜਾ ਰਿਹਾ ਹੈ, ਜਿਨਾਂ ਦਾ ਲੋਕਾਂ ਦੀ ਮਾਨਸਿਕਤਾ ਉਪਰ ਬੁਰਾ ਪਭਾਵ ਪੈ ਰਿਹਾ ਹੈ। ਕਈ ਵਿਅਕਤੀ ਆਪਣੇ ਆਪ ਨੂੰ ਡਾਕਟਰ ਲਿਖ ਕੇ ਸੰਦੇਸ ਭੇਜੀ ਜਾ ਰਹੇ ਹਨ। ਕੋਈ ਚੀਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇਟਲੀ ਆਦਿ ਦਾ ਡਾਕਟਰ ਕਹਿੰਦਾਹੈ। ਕਿਸੇ ਨੂੰ ਕੀ ਪਤਾ ਕਿ ਉਹ ਫਰਜ਼ੀ ਜਾਂ ਅਸਲੀ ਡਾਕਟਰ ਹਨ ਵੀ ਜਾਂ ਨਹੀਂ। ਕੋਈ ਦੇਸੀ ਨੁਕਤੇ ਦੱਸੀ ਜਾ ਰਿਹਾਹੈ। ਲੋਕਾਂ ਨੂੰ ਵਿਸ਼ਵਾਸ ਕਰਨ ਵਿਚ ਮੁਸ਼ਕਲ ਆ ਰਹੀਹੈ। ਕਈ ਲੋਕ ਆਪਣੇ ਆਪ ਨੂੰ ਚੀਨ ਦੇ ਵੁਹਾਨ ਸ਼ਹਿਰ, ਇਟਲੀ,ਅਮਰੀਕਾ ਦੇ ਨਿਊਯਾਰਕ ਸ਼ਹਿਰ ਆਦਿ ਤੋਂ ਕਰੋਨਾ ਦੀ ਬਿਮਾਰੀ ਤੋਂ ਤੰਦਰੁਸਤ ਹੋਏ ਦੱਸਕੇ  ਆਪਣੇ ਵੱਲੋਂ ਵਰਤੇ ਨੁਸਖੇ ਦਸਦੇ ਹਨ। ਲੋਕ ਭੰਬਲ ਭੂਸੇ ਵਿਚਪਏ ਹੋਏ ਹਨ। ਕਿਹੜੇ ਸੰਦੇਸ ਨੂੰ ਸਹੀ ਸਮਝਿਆ ਜਾਵੇ। ਇਨਾਂ ਸੰਦੇਸਾਂ ਦੀ ਸਚਾਈ ਅਤੇ ਸਾਰਥਿਕਤਾ ਬਾਰੇ ਕੋਈ ਵੀ ਜਾਨਣਾ ਨਹੀਂ ਚਾਹੁੰਦਾ ਸਗੋਂ ਫਟਾਫਟ ਬਿਨਾ ਦੇਰੀ ਕੀਤਿਆਂ ਜਿਵੇਂ ਕੋਈ ਸੁੰਡ ਦੀ ਗੱਠੀ ਲੱਭ ਗਈ ਹੋਵੇ ਤੁਰੰਤ ਲੋਕ ਅਜਿਹੇ ਕੱਚੇ ਪਿਲੇ ਮਨਘੜਤ ਸੰਦੇਸਾਂ ਨੂੰ ਫਾਰਵਰਡ ਕਰੀ ਜਾ ਰਹੇ ਹਨ। ਲੋਕ ਆਪਣੇ ਸੰਬੰਧੀਆਂ ਅਤੇ ਨਜ਼ਦੀਕੀ ਦੋਸਤਾਂ ਮਿਤਰਾਂ ਨੂੰ ਵੀ ਅਜਿਹੇ ਸੰਦੇਸ ਭੇਜੀ ਜਾ ਰਹੇ ਹਨ। ਉਹ ਤਾਂ ਹਮਦਰਦੀ ਕਰਕੇ ਭੇਜਦੇ ਹਨ ਪੰਤੂ ਅਸਰ ਉਲਟਾ ਹੋ ਰਿਹਾ ਹੈ। ਉਹ ਅੱਗੇ ਇਕ ਵਟਸਅਪ ਗਰੁਪ ਤੋਂ ਦੂਜੇ ਅਤੇ ਤੀਜੇ ਅਗੇ ਧੱਕੀ ਜਾ ਰਹੇ ਹਨ। ਜਿਹੜੇ ਲੋਕਪੜਦੇ ਹਨ, ਉਨਾਂ ਲਈ ਕਿਹੜਾ ਠੀਕ ਤੇ ਕਿਹੜਾ ਗਲਤ ਜਾਂ ਝੂਠਾ ਹੈ, ਬਾਰੇ ਪੜਤਾਲ ਕਰਨ ਦਾ ਸਮਾ ਹੀ ਨਹੀਂ। ਅਜਿਹੇ ਸੰਦੇਸ਼ਾਂ ਦੇ ਨਾਲ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਕਰੋਨਾ ਹਊਆ ਬਣ ਗਿਆ ਹੈ। ਹੁਣ ਸਰਕਾਰਾਂ ਨੇ ਝੂਠੇ ਤੇ ਬਿਨਾ ਤਸਦੀਕ ਤੇ ਸੰਦੇਸ ਭੇਜਣ ਵਾਲਿਆਂ ਵਿਰੁਧ ਕੇਸ ਰਜਿਸਟਰ ਕਰਨੇ ਸ਼ੁਰੂ ਕੀਤੇ ਹਨ। ਇਹ ਫੈਸਲਾ ਦੇਰੀ ਨਾਲ ਕੀਤਾ ਗਿਆ ਹੈ ਪੰਤੂ ਦਰੁਸਤ ਹੈ। ਏਥੇ ਹੀ ਬਸ ਨਹੀਂ ਲੋਕਾਂ ਨੇ ਕਿਰਾਏ ਤੇ ਰਹਿ ਰਹੇ ਸਿਹਤ ਵਿਭਾਗ ਦੇ ਅਮਲੇ ਨੂੰ ਆਪਣੇ ਘਰਾਂ ਵਿਚੋਂ ਬਾਹਰ ਕਿਤੇ ਹੋਰ ਮਕਾਨ ਲੈਣ ਦੇ ਫਤਬੇ ਸੁਣਾ ਦਿੱਤੇ ਹਨ, ਜਿਹੜੇ ਆਪਣੀਆਂ ਜ਼ਿੰਦਗੀਆਂ ਨੂੰ ਦਾਅ ਤੇ ਲਾ ਕੇ 24-24 ਘੰਟੇ ਡਿਊਟੀ ਦੇ ਕੇ ਕਰੋਨਾ ਤੋਂ ਪਭਾਵਤ ਮਰੀਜ਼ਾਂ ਦਾ ਇਲਾਜ਼ ਕਰ ਰਹੇ ਹਨ। ਹੁਣ ਤਾਂ ਲੋਕਾਂ ਦੇ ਮਨਾਂ ਵਿਚ ਅਜਿਹਾ ਡਰ ਪੈਦਾ ਹੋ ਗਿਆ ਹੈ,ਜਿਸ ਦਾ ਨਿਕਲਣਾ ਮੁਸ਼ਕਲਹੈ। ਏਥੇ ਹੀ ਬਸ ਨਹੀਂ ਲੋਕਾਂ ਵਿਚ ਡਰ ਇਤਨਾ ਪੈਦਾ ਹੋ ਗਿਆ ਹੈ ਕਿ ਭਾਈ ਨਿਰਮਲ ਸਿੰਘ ਦੇ ਸਸਕਾਰ ਲਈ ਸ਼ਮਸਾਨਘਾਟ ਦੇ ਦਰਵਾਜ਼ੇ ਹੀ ਬੰਦ ਕਰ ਦਿੱਤੇ ਸਨ। ਇਸਤੋਂ ਇਲਾਵਾ ਇਸ ਡਰ ਕਰਕੇ ਲੁਧਿਆਣਾ ਦੀ ਸੁਰਿੰਦਰ ਕੌਰ ਦੀ ਕਰੋਨਾਵਾਇਰਸ ਨਾਲ ਮੌਤ ਹੋਣ ਕਰਕੇ ਉਸਦੇ ਪਰਿਵਾਰ ਨੇ ਉਸਦਾ ਸਸਕਾਰ ਕਰਨ ਤੋਂ ਹੀ ਇਨਕਾਰ ਕਰ ਦਿੱਤਾ। ਏਸੇ ਤਰਾਂ ਅੰਮਿਤਸਰ ਦੇ ਇੰਜਿਨੀਅਰ ਜਸਵਿੰਦਰ ਸਿੰਘ ਦਾਵੀ ਉਸਦੀ ਲੜਕੀ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਡਰ ਦੇ ਹਊਏ ਕਰਕੇ ਲੋਕ ਹਰ ਰੋਜ ਮਰ ਰਹੇ ਹਨ। ਮੌਤ ਤਾਂ ਇਕ ਵਾਰ ਆਉਣੀ ਹੈ ਪੰਤੂ ਲੋਕ ਡਰ ਨਾਲ ਹਰ ਰੋਜ ਮਰ ਰਹੇ ਹਨ। ਇਸ ਲਈ ਲੋਕਾਂ ਨੂੰ ਡਾਕਟਰਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਹਦਾਇਤਾਂ ਅਨੁਸਾਰ ਇਹ ਬਿਮਾਰੀ ਏਕਾਂਤਵਾਸ ਰਹਿਣ ਅਤੇ ਦੇਸੀ ਨੁਸਖੇ ਜਿਵੇਂ ਕਿ ਗਰਾਰੇ ਕਰਨ, ਗਰਮਪਾਣੀ ਪੀਣ ਅਤੇ ਭਾਫ ਲੈਣ ਆਦਿ ਨਾਲ ਆਪਣੇ ਆਪ ਖ਼ਤਮ ਹੋ ਜਾਂਦੀਹੈ। ਵੈਸੇ ਵੀ ਸਾਡੇ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਵਾਲੇ ਕਿਟਾਣੂ ਪਹਿਲਾਂ ਹੀ ਮੌਜੂਦ ਹੁੰਦੇ ਹਨ। ਇਸ ਲਈਇਨਸਾਨ ਨੂੰ ਆਪਣੀ ਇੱਛਾ ਸ਼ਕਤੀ ਮਜ਼ਬੂਤ ਰੱਖਣੀ ਚਾਹੀਦੀ ਹੈ। ਜੇਕਰ ਮਰੀਜ ਪਹਿਲਾਂ ਹੀ ਢੇਰੀ-ਢਾਅ ਕੇ ਬੈਠ ਜਾਵੇਗਾ ਤਾਂ ਕੁਦਰਤੀ ਹੈ ਕਿ ਤੰਦਰੁਸਤ ਹੋਣ ਵਿਚ ਦੇਰੀ ਹੋਵੇਗੀ। ਇਸ ਬਿਮਾਰੀ ਵਿਚ ਸਾਰੇ ਮਰੀਜਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਨ ਦੀ ਲੋੜ ਨਹੀਂ ਹੁੰਦੀ। ਅੰਕੜਿਆਂ ਦੇ ਹਿਸਾਬ ਨਾਲ ਹੁਣ ਤੱਕ 93ਫੀਸਦੀ ਮਰੀਜ ਹਸਪਤਾਲ ਵਿਚ ਦਾਖ਼ਲ ਨਹੀਂ ਕੀਤੇ ਗਏ। ਸਿਰਫ 7ਫੀਸਦੀ ਅਜਿਹੇ ਮਰੀਜ ਦਾਖ਼ਲ ਕੀਤੇ ਗਏ ਹਨ, ਜਿਨਾਂ ਨੂੰ ਸਾਹ ਦੀ ਜ਼ਿਆਦਾ ਤਕਲੀਫ ਹੋਵੇ ਜਾਂ ਉਸ ਮਰੀਜ ਨੂੰ ਕੋਈ ਹੋਰ ਬਿਮਾਰੀ ਪਹਿਲਾਂ ਹੀ ਹੋਵੇ। ਹੁਣ ਤਾਂ ਤਾਜ਼ਾ ਸੂਚਨਾ ਆਈ ਹੈ ਕਿ ਕਰੋਨਾ ਨਾਲ ਮੌਤ ਦਰ ਸਿਰਫ ਇਕ ਹਜ਼ਾਰ ਵਿਚੋਂ ਇਕ ਵਿਅਕਤੀ ਦੀ ਹੁੰਦੀ ਹੈ। ਝੂਠੀਆਂ ਖ਼ਬਰਾਂ ਦਾ ਬੋਲਬਾਲਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕਰੋਨਾ ਨਾਲ ਮੌਤਾਂ ਵਧੇਰੇ ਹੋਈਆਂ ਹਨ ਪਰੰਤੂ ਸਰਕਾਰਾਂ ਲੁਕਾ ਰਹੀਆਂ ਹਨ। ਇਹ ਬਿਲਕੁਲ ਗ਼ਲਤ ਹੈ ਕਿਉਂਕਿ ਅੱਜ ਮੀਡੀਆ ਦਾ ਜ਼ਮਾਨਾ ਹੈ। ਕੋਈ ਵੀ ਮੌਤ ਲਕੋਈ ਨਹੀਂ ਜਾ ਸਕਦੀ। ਜੇਕਰ ਮੀਡੀਆ ਨਹੀਂ ਦੇਵੇਗਾ ਤਾਂ ਸ਼ੋਸਲ ਮੀਡੀਏ ਤੇ ਆ ਜਾਵੇਗੀ। ਇਸ ਲਈ ਲੋਕਾਂ ਨੂੰ ਬਿਨਾ ਵਜਾਹ ਡਰਨਾ ਅਤੇ ਝੂਠੀਆਂ ਅਫਵਾਹਾਂ ਤੇ ਯਕੀਨ ਨਹੀਂ ਕਰਨਾ ਚਾਹੀਦਾ। ਮੌਤ ਦਾ ਦੂਜਾ ਨਾਮ ਡਰ ਹੈ। ਅਮਰੀਕਾ ਦੇ ਫਲੋਰੀਡਾ ਅਤੇ ਡੈਟਰਾਇਟ ਦੇ ਹਸਪਤਾਲਾਂ ਵਿਚ ਡਾਕਟਰਾਂ ਕੋਲ ਹਸਪਤਾਲਾਂ ਵਿਚ ਅਜਿਹੇ ਮਰੀਜ ਆਏ ਹਨ, ਜਿਨਾਂ ਦੀ ਕਰੋਨਾ ਦੀ ਬਿਮਾਰੀ ਦੇ ਡਰ ਕਰ ਕੇ ਯਾਦ ਸ਼ਕਤੀ ਅਤੇ ਰੋਗ ਨੂੰ ਬਰਦਾਸ਼ਤ ਕਰਨ ਦੀ ਤਾਕਤ ਘਟ ਗਈ, ਜਿਸ ਕਰਕੇ ਮਰੀਜਾਂ ਦੀ ਤੰਦਰੁਸਤੀ ਵਿਚ ਦੇਰੀ ਹੋਈ ਹੈ। ਇਸ ਬਿਮਾਰੀ ਨੂੰ ਮੈਡੀਕਲ ਵਿਚ ਇੰਸੇਫੈਲੋਪੈਥੀ ਕਿਹਾ ਜਾਂਦਾਹੈ। ਇਹ ਬਿਮਾਰੀ ਡਰ ਅਤੇ ਵਹਿਮ ਕਰਕੇ ਪੈਦਾ ਹੋ ਜਾਂਦੀਹੈ। ਨਿਊਯਾਰਕ ਦੇ ਕੋਲ ਲੰਬੀਆ ਯੂਨੀਵਰਸਿਟੀ ਵਿਚ ਨੌਕਰੀ ਕਰਦੇ ਡਾਕਟਰ ਪਤੀ ਪਤਨੀ ਪਕਾਸ਼ਸਾਤਵਾਨੀ ਅਤੇ ਸੁਨੀਤਾ ਸਾਤਵਾਨੀ ਨੇ ਦੱਸਿਆ ਕਿ ਉਨਾਂ ਦੋਹਾਂ ਨੂੰ ਕਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਦਿਆਂ ਕਰੋਨਾ ਹੋ ਗਿਆ ਸੀ। ਉਨਾਂ ਇਹ ਵੀ ਕਿਹਾ ਹੈ ਕਿ ਉਨਾਂ ਨੇ ਲੂਣ ਦੇ ਗਰਾਰੇ ਕੀਤੇ, ਦਸ-ਦਸ ਮਿੰਟ ਬਾਅਦ ਗਰਮ ਪਾਣੀ ਅਦਰਕ ਮਿਲਾਕੇ ਪੀਤਾ ਅਤੇ ਭਾਫ ਲੈਂਦੇ ਰਹੇ ਸੀ, ਜਿਸ ਨਾਲ ਬਿਲਕੁਲ ਠੀਕ ਹੋ ਗਏ। ਉਨਾਂ ਇਹ ਵੀ ਕਿਹਾ ਕਿ 95 ਫੀਸਦੀ ਮਰੀਜ ਠੀਕ ਹੋ ਜਾਂਦੇ ਹਨ। ਮੌਤ ਸਿਰਫ ਉਨਾਂ ਮਰੀਜਾਂ ਦੀ ਹੁੰਦੀ ਹੈ ਜਿਨਾਂ ਨੂੰ ਹੋਰ ਬਿਮਾਰੀਆਂ ਹੁੰਦੀਆਂ ਹਨ। ਅੱਜ ਦਿਨ ਕਰੋਨਾ ਵਾਇਰਸ ਦਾ ਇਤਨਾ ਰਾਮ ਰੌਲਾ ਹੈ ਕਿ ਡਰ ਅਤੇ ਸਹਿਮ ਪੈਦਾ ਹੋਣਾ ਕੁਦਰਤੀ ਹੈ। ਜਿਸ ਕਰਕੇ ਕੁਝ ਲੋਕਾਂ ਨੇ ਆਤਮ ਹੱਤਿਆਵਾਂ ਵੀ ਕਰ ਲਈਆਂ ਹਨ। ਬਿਹਤਰ ਤਾਂ ਇਹ ਹੋਵੇਗਾ ਕਿ ਜੇ ਹੋ ਸਕੇ ਤਾਂ ਸ਼ੋਸਲ ਮੀਡੀਆ ਦੀ ਵਰਤੋਂ ਤੋਂ ਥੋੜੇ ਸਮੇਂ ਲਈ ਪਹੇਜ ਹੀ ਕੀਤਾ ਜਾਵੇ। ਸੰਸਾਰ ਵਿਚ ਪਹਿਲਾਂ ਵੀਪ ਲੇਗ ਵਰਗੀਆਂ ਬਿਮਾਰੀਆਂ ਆਈਆਂ ਹਨ। ਉਹ ਵੀ ਖ਼ਤਮ ਹੋਈਆਂ ਹਨ। ਇਸ ਲਈ ਇਹ ਬਿਮਾਰੀ ਵੀ ਖ਼ਤਮ ਹੋਵੇਗੀ ਡਰਨ ਦੀ ਲੋੜ ਨਹੀਂ ਸਗੋਂ ਇਸ ਬਿਮਾਰੀ ਨਾਲ ਲੜਨ ਦੀ ਮਾਨਸਕ ਸਮਰੱਥਾ ਬਣਾਉਣੀ ਚਾਹੀਦੀਹੈ। ਆਪਣੇ ਮਨ ਨੂੰ ਉਸਾਰੂ ਸੋਚ ਨਾਲ ਜੋੜਕੇ ਰੱਖਣਾ ਚਾਹੀਦਾ ਹੈ

Ujagarsingh480yahoo.com

Share This :

Leave a Reply