ਪਟਿਆਲਾ (ਅਰਵਿੰਦਰ ਜੋਸ਼ਨ) ਆਮ ਆਦਮੀ ਪਾਰਟੀ ਵਰਕਰਾਂ ਵਲੋਂ ਅੱਜ ਪੰਜਾਬ ਦੇ ਪਾਰਟੀ ਪਰਧਾਨ ਭਗਵੰਤ ਮਾਨ ਵਲੌਂ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਮੈਂ ਵੀ ਹਾਂ ਮਨਜੀਤ ਸਿੰਘ ਦੇ ਨਾਮ ਦੀ ਤਖ਼ਤੀਆਂ ਫੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਵਰਕਰਾਂ ਨੇ ਕਿਹਾ ਕਿ ਲੰਘੇ ਦਿਨ ਸ੍ਰੀ ਨਾਂਦੇੜ ਸਾਹਿਬ ਤੋਂ ਸ਼ਰਧਾਲੂਆ ਨੂੰ ਵਾਪਸ ਲੈ ਕੇ ਪੀਆਰਟੀਸੀ ਬੱਸਾ ਰਵਾਨਾ ਹੋਇਆ ਸਨ।
ਇਸ ਦੌਰਾਨ ਡਰਾਈਵਰ ਮਨਜੀਤ ਸਿੰਘ ਰਵਾਨਾ ਹੋਏ ਸਨ, ਜਿਨ੍ਹਾਂ ਦੀ ਰਾਹ ਵਿੱਚ ਮੌਤ ਹੋ ਗਈ ਸੀ। ਪਰ ਸਰਕਾਰ ਵੱਲੋਂ ਸਿਰਫ਼ ਦਸ ਲੱਖ ਦੀ ਪਰਿਵਾਰ ਨੂੰ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਮਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਹ ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ ਤੇ ਉਸਦੇ ਪਰਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਵਰਕਰਾਂ ਨੇ ਚਿਤਾਵਨੀ ਦਿੰਦਿਆਂ ਆਖਿਆ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।