ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਸ਼ਹਿਰ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੰਦੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕੀਤੀ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਮੁਸ਼ਕਲ ਦੀ ਘੜੀ ਵਿੱਚੋਂ ਗੁਜਰ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਇਕੱਠੇ ਹੋ ਕੇ ਇਸ ਮੁਸ਼ਕਲ ਦਾ ਮੁਕਾਬਲਾ ਕਰੀਏ। ਉਨਾਂ ਕਿਹਾ ਕਿ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਗਰੇਜ ਸਰਕਾਰ ਨੇ ਜਲਿਆਂਵਾਲਾ ਬਾਗ ਵਿਖੇ ਵਿਸਾਖੀ ਮਨਾ ਰਹੇ ਅਨੇਕਾਂ ਹੀ ਨਿਹੱਥੇ ਲੋਕਾਂ ਤੇ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਉਨਾਂ ਨੇ ਕਿਹਾ ਕਿ ਅੱਜ ਜਲਿਆਂਵਾਲਾ ਬਾਗ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨੀ ਚਾਹੁੰਦਾ ਸੀ, ਪਰ ਕਰਫਿਊ ਦੇ ਚੱਲਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਘਰਾਂ ਵਿਚ ਵਿਸਾਖੀ ਮਨਾਉਣ ਦੀ ਕੀਤੀ ਅਪੀਲ ਦੇ ਮੱਦੇਨਜ਼ਰ ਮੈਂ ਅੱਜ ਸ਼ਹੀਦਾਂ ਨੂੰ ਯਾਦ ਕਰਦਾ ਹੋਇਆ ਆਪਣੀ ਸੱਚੀ ਸ਼ਰਧਾ ਭੇਟ ਕਰਦਾ ਹਾਂ। ਉਨਾਂ ਕਿਹਾ ਕਿ ਸਾਨੂੰ ਸਭ ਦੇਸ਼ ਵਾਸੀਆਂ ਨੂੰ ਸ਼ਹੀਦਾਂ ਦੁਆਰਾ ਦਰਸਾਏ ਗਏ ਰਸਤੇ ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ। ਸ੍ਰੀ ਸੋਨੀ ਵੱਲੋਂ ਆਪਣੇ ਪਰਿਵਾਰ ਸਮੇਤ ਘਰ ਵਿੱਚ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ੍ਰੀ ਸੋਨੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਆਪੋ ਆਪਣੇ ਘਰਾਂ ਵਿੱਚ ਬੈਠ ਕੇ ਲੋਕਾਂ ਨੂੰ ਮਨਾਉਨ ਦੀ ਅਪੀਲ ਕਰਦੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।