ਅਜਨਾਲਾ (ਮੀਡੀਆ ਬਿਊਰੋ) ਸਰਹੱਦੀ ਖੇਤਰ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਤੋਂ ਬਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪੰਜਾਬ ਵੱਲੋਂ ਅੱਜ ਇਸ ਦੀ ਸ਼ੁਰੂਆਤ ਸਿਵਲ ਹਸਪਤਾਲ ਅਜਨਾਲਾ ਵਿਖੇ ਕੀਤੀ ਗਈ।
ਇਸ ਮੌਕੇ ਸਿਵਲ ਹਸਪਤਾਲ ਅਜਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਓਮ ਪ੍ਰਕਾਸ਼ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਟੈੱਸਟ ਸਿਵਲ ਹਸਪਤਾਲ ਚ ਹੋਣ ਨਾਲ ਸਰਹੱਦੀ ਖੇਤਰ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਕਿਉਂਕਿ ਲੋਕ ਪਹਿਲਾਂ ਇਹ ਟੈੱਸਟ ਅਜਨਾਲਾ ‘ਚ ਨਾ ਹੋਣ ਕਾਰਨ ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ‘ਚ ਜਾਣਾ ਪੈਂਦਾ ਸੀ। ਡਾ. ਓਮ ਪ੍ਰਕਾਸ਼ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਮਰੀਜ਼ ਦਾ ਟੈੱਸਟ ਪਾਜ਼ੀਟਿਵ ਆਉਂਦਾ ਹੈ ਤਾਂ ਉਸ ਨੂੰ ਇਲਾਜ ਲਈ ਨਰਾਇਣਗੜ੍ਹ ਸੈਂਟਰ ਵਿਖੇ ਭੇਜਿਆ ਜਾਵੇਗਾ।