ਕੋਵਿਡ 19 ਨਾਲ ਲਡ਼ਨ ਲਈ ਹੋਮੋਪੈਥਿਕ ਦਵਾਈ ਵੰਡਣ ਦੀ ਸ਼ੁਰੂਆਤ ਕੀਤੀ

ਫ਼ਤਹਿਗੜ੍ਹ ਸਾਹਿਬ (ਸੂਦ) ਹੋਮੀਓਪੈਥਿਕ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ ਲਕੀ ਵਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜਿਲ੍ਹਾ ਹੋਮੀਓਪੈਥਿਕ ਅਫ਼ਸਰ ਡਾ ਰੁਪਿੰਦਰ ਕੌਰ ਦੀ ਅਗਵਾਈ

ਹੇਠ ਸਿਵਲ ਹਸਪਤਾਲ ਫਤਿਹਗਡ਼੍ਹ ਸਾਹਿਬ ਦੇ ਹੋਮੀਓਪੈਥਿਕ ਵਿਭਾਗ ਵਿੱਚ ਕੋਵਿਡ 19 ਨਾਲ ਲੜਨ ਲਈ ਹੋਮੀਓਪੈਥਿਕ ਦਵਾਈ ਆਰਸੈਨਿਕ ਐਲਬਮ 30 ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ ਆਮ ਜਨਤਾ ਨੂੰ ਇਹ ਦਵਾਈ ਜਿਲ੍ਹਾ ਹਸਪਤਾਲ ਫਤਿਹਗਡ਼੍ਹ ਸਾਹਿਬ ਤੋਂ ਲੈਣ ਦੀ ਅਪੀਲ ਵੀ ਕੀਤੀ ਗਈ।ਇਸ ਮੌਕੇ ਤੇ ਡਾ ਨੀਲ ਕਮਲ, ਡਾਕਟਰ ਜਸਵਿੰਦਰ ਕੌਰ, ਸਰਬਜੀਤ ਕੌਰ,ਪਰਮਜੀਤ ਕੌਰ ਆਦਿ ਹਾਜ਼ਰ ਸਨ।  

Share This :

Leave a Reply