ਕੌਂਸਲ ਕਰਮਚਾਰੀਆਂ ਨੇ ਸਰਕਾਰ ਵੱਲੋਂ ਭੇਜਿਆ ਰਾਸ਼ਨ ਲੋੜਵੰਦ ਪਰਿਵਾਰਾਂ ‘ਚ ਵੰਡਿਆ

ਕੌਂਸਲ ਦੇ ਈ.ਓ ਰਣਬੀਰ ਸਿੰਘ ਤੇ ਹੋਰ ਕਰਮਚਾਰੀ ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ। ਫੋਟੋ : ਧੀਮਾਨ

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਏ ਲਾਕ ਡਾਊਨ (ਕਰਫਿਊ) ਕਾਰਨ ਜਿੱਥੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸ਼ੋਸ਼ਲ ਡਿਸਟੈਂਸ ਰੱਖਦੇ ਹੋਏ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਸਰਕਾਰ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਅਤੇ ਖਾਣਾ ਤਿਆਰ ਕਰਕੇ ਘਰ-ਘਰ ਪੁਹੰਚਾਇਆ ਜਾ ਰਿਹਾ ਹੈ।

ਇਸੇ ਤਰਾਂ ਹੀ ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਹਲਕਾ ਵਿਧਾਇਕ ਗੁਰਕੀਰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸਪਾਲ ਸਿੰਘ ਗਿੱਲ, ਐਸ.ਡੀ. ਐਮ. ਖੰਨਾ-ਕਮ-ਨਗਰ ਕੌਂਸਲ ਦੇ ਪ੍ਰਸ਼ਾਸ਼ਕ ਸੰਦੀਪ ਸਿੰਘ, ਕਾਰਜ ਸਾਧਕ ਅਫਸਰ ਰਣਬੀਰ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਰਾਸ਼ਨ ਵੰਡਣ ਲਈ ਨਗਰ ਕੌਂਸਲ ਕਰਮਚਾਰੀਆਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਨਗਰ ਕੌਂਸਲ ਦੇ ਈਓ ਰਣਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਲੋੜਵੰਦਾਂ ਲਈ ਭੇਜਿਆ ਰਾਸ਼ਨ ਕੌਂਸਲ ਕਰਮਚਾਰੀਆਂ ਵੱਲੋਂ ਘਰ ਘਰ ਜਾ ਕੇ ਵੰਡਿਆ ਜਾ ਰਿਹਾ ਹੈ, ਫਿਰ ਵੀ ਜਿਹੜਾ ਲੋੜਵੰਦ ਪਰਿਵਾਰ ਰਾਸ਼ਨ ਤੋਂ ਰਹਿ ਜਾਵੇਗਾ, ਜਾਂਚ ਕਰਕੇ ਉਨਾਂ ਤੱਕ ਰਾਸ਼ਨ ਪੁੱਜਦਾ ਕੀਤਾ ਜਾਵੇਗਾ

Share This :

Leave a Reply