ਸੁਨਾਮ/ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਚੰਡੀਗੜ੍ਹ ਵਿਖੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੀ ਖਬਰਾਂ ਨੂੰ ਲੈ ਕੇ ਸਿਟੀ ਮੀਡੀਆ ਕਲੱਬ ਦੇ ਪ੍ਰਧਾਨ ਤਰੁਨ ਬਾਂਸਲ ਨੇ ਕਿਹਾ ਕਿ ਉਹ ਉਸ ਦੀ ਪੂਰੀ ਨਿਖੇਧੀ ਕਰਦੇ ਹਨ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਇਸ ਚ ਜ਼ਿੰਮੇਵਾਰ ਅਫਸਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ
ਤਰੁਣ ਬਾਂਸਲ ਨੇ ਕਿਹਾ ਕਿ ਸਰਕਾਰਾ ਵੱਲੋਂ ਚੌਥੇ ਥੰਮ ਪੱਤਰਕਾਰੀ ਨੂੰ ਅਹਿਮ ਸਥਾਨ ਦਿੱਤਾ ਜਾਂਦਾ ਹੈ ਉੱਥੇ ਹੀ ਕਈ ਥਾਵਾਂ ਤੇ ਪੱਤਰਕਾਰਾਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਾੜਾ ਵਿਤਕਰਾ ਕੀਤਾ ਜਾਂਦਾ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰਾ ਪੱਤਰਕਾਰ ਭਾਈਚਾਰਾ ਇੱਕ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਲਈ ਪੱਤਰਕਾਰ ਭਾਈਚਾਰੇ ਨੂੰ ਸੰਘਰਸ਼ ਵੀ ਕਰਨਾ ਪਵੇਗਾ ਤਾਂ ਉਹ ਉਨ੍ਹਾਂ ਦੇ ਨਾਲ ਹਨ ਉਨ੍ਹਾਂ ਦਾ ਸਾਰਾ ਕਲੱਬ ਇਸ ਮਾੜੀ ਘਟਨਾ ਤੇ ਨਿਖੇਧੀ ਕਰਦਾ ਹੈ






















