ਜੋੜੇ ਘਰਾਂ, ਕੜ੍ਹਾਹ ਪ੍ਰਸ਼ਾਦ ਕਾਊਂਟਰਾਂ ਅਤੇ ਲੰਗਰ ਵਿਖੇ ਮੁਲਾਜ਼ਮ ਰਹਿਣਗੇ ਕਾਰਜਸ਼ੀਲ : ਮੈਨੇਜਰ ਕਰਨੈਲ ਸਿੰਘ ਨਾਭਾ

ਪਟਿਆਲਾ ( ਅਰਵਿੰਦਰ ਸਿੰਘ) ਵਿਸ਼ਵ ਭਰ ‘ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ‘ਤੇ ਅੱਜ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ‘ਚ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਆਰੰਭ ਦਿੱਤੀ ਗਈ, ਜਿਸ ਦੀ ਸ਼ੁਰੂਆਤ ਅੱਜ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੁੱਖ ਦੁਆਰ ‘ਤੇ ਸੰਗਤਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕਰਕੇ ਕੀਤੀ ਗਈ।

ਇਸ ਮੁਹਿੰਮ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਜੋੜੇ ਘਰਾਂ, ਕੜਾਹ ਪ੍ਰਸ਼ਾਦ ਕਾਊਂਟਰਾਂ, ਲੰਗਰ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਇਸ ਮੁਹਿੰਮ ਪ੍ਰਤੀ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਤਾਇਨਾਤ ਕੀਤੀ ਜਾਣ ਵਾਲੀ ਮੈਡੀਕਲ ਟੀਮ ਨੂੰ ਸ਼੍ਰੋਮਣੀ ਕਮੇਟੀ ਹਰ ਸੰਭਵ ਸਹਿਯੋਗ ਦੇਵੇਗੀ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤ ਇਕੱਠ ਜਾਂ ਭੀੜ ਕਰਨ ਤੋਂ ਗੁਰੇਜ਼ ਕਰੇ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਡਰ ਅਤੇ ਭੈਅ ਦੇ ਮਾਹੌਲ ‘ਚ ਸੰਗਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ‘ਚ ਸਹਿਯੋਗ ਦੇਣ ਲਈ ਅੱਗੇ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਿਧਾਂਤ ਅਨੁਸਾਰ ਮਨੁੱਖ ਨੂੰ ਆਤਮਕ ਸਵੱਛਤਾ, ਵਾਤਾਵਰਣ ਪ੍ਰਤੀ ਵੀ ਸਵੱਛਤਾ ਰੱਖਦੇ ਹੋਏ ਸਮਾਜਕ ਚੇਤਨਾ ਅਪਨਾਉਣ ਦੀ ਲੋੜ ਹੈ। ਇਸ ਮੁਹਿੰਮ ਦੌਰਾਨ ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਅਮਰਪਾਲ ਸਿੰਘ, ਚੱਢਾ ਕਲੀਨਿਕ ਤੋਂ ਡਾ. ਮਨਪ੍ਰੀਤ ਸਿੰਘ ਚੱਢਾ ਡਾਕਟਰੀ ਸਟਾਫ ਸਮੇਤ ਹਿੱਸਾ ਲੈਣ ਪੁੱਜੇ।

Share This :

Leave a Reply