ਸੰਗਰੂਰ, (ਅਜੈਬ ਸਿੰਘ ਮੋਰਾਂਵਾਲੀ ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਪ੍ਰਧਾਨ ਸ੍ਰ. ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਅਤੇ ਸਤਨਾਮ ਸਿੰਘ ਆਦਿ ਟਰੱਸਟ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ 70 ਦੇ ਕਰੀਬ ਲੋੜਵੰਦ ਰਾਗੀ ਗੰ੍ਰਥੀ ਸਿੰਘਾਂ ਨੂੰ ਰਾਸ਼ਨ ਦੀਆਂ ਕਿੱਟਾਂ ਭੇਟ ਕੀਤੀਆਂ।
ਇਸ ਮੌਕੇ ਦਰਬਾਰ ਏ ਖਾਲਸਾ ਦੇ ਮੁਖੀ ਭਾਈ ਹਰਜਿੰਦਰ ਸਿੰਘ ਮਾਝੀ, ਭਾਈ ਬਚਿੱਤਰ ਸਿੰਘ ਛੀਨਾ ਪ੍ਰਧਾਨ ਰਾਗੀ ਗ੍ਰੰਥੀ ਸਭਾ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਕੁਲਵਿੰਦਰ ਸਿੰਘ ਧੂਰੀ ਵਾਲੇ, ਬਾਬਾ ਬਲਜੀਤ ਸਿੰਘ ਫੱਕਰ ਮਸਤੂਆਣਾ ਸਾਹਿਬ, ਬਾਬਾ ਕੁਲਵੰਤ ਸਿੰਘ ਬੁਰਜ, ਬਾਬਾ ਕੇਵਲ ਸਿੰਘ, ਬਾਬਾ ਗੁਰਸੇਵਕ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਕਰਮਵੀਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮੋਹਤਵਰ ਸ਼ਖਸੀਅਤਾਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਇਸੇ ਤਰ੍ਹਾਂ ਸਮਾਜ ਦੀ ਸੇਵਾ ਕਰਦੇ ਰਹਿਣ ਦੀ ਕਾਮਨਾ ਕੀਤੀ।