ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਨਿਰਧਾਰਤ ਸ਼ਰਤਾਂ ਤਹਿਤ ਹੀ ਮੰਡੀਆਂ ‘ਚ ਕਣਕ ਲਿਆਉਣ ਦੀ ਅਪੀਲ

Mr Ghanshyam Thori DC

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ )ਕੋਰੋਨਾਵਾਇਰਸ ਫੈਲਣ ਕਰਕੇ ਪੰਜਾਬ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਚੁਣੌਤੀ ਬਣ ਗਈ ਸੀ ਜਿਸਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਵੱਲੋਂ ਆੜਤੀਆਂ ਨੂੰ ਪਾਸ ਜਾਰੀ ਕੀਤੇ ਗਏ ਹਨ ਤਾਂ ਜੋ ਕਣਕ ਦੀ ਫਸਲ ਨੂੰ ਯੋਜਨਾਬੱਧ ਤਰੀਕੇ ਨਾਲ ਖਰੀਦਿਆ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੰਗਰੂਰ ਜ਼ਿਲਾ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਦੇ ਮਾਮਲੇ ‘ਚ ਪੰਜਾਬ ਭਰ ‘ਚੋਂ ਪਹਿਲੇ ਨੰਬਰ ‘ਤੇ ਚੱਲ ਰਿਹਾ ਹੈ ਅਤੇ ਕੋਰੋਨਾਵਾਇਰਸ ਕਾਰਨ ਪੈਦਾ ਹੋਏ ਹਾਲਾਤ ‘ਚ ਵੀ ਕਿਸਾਨਾਂ ਦੀ ਉਪਜ ਬਿਨਾਂ ਕਿਸੇ ਮੁਸ਼ਕਿਲ ਤੋਂ ਮੰਡੀਆਂ ‘ਚੋਂ ਖਰੀਦੀ ਜਾਵੇਗੀ। ਉਨਾਂ ਕਿਹਾ ਕਿ ਖਰੀਦ ਪ੍ਰਬੰਧਾਂ ਦੀ ਸਮੀਖਿਆ ਮੌਕੇ ਸਾਹਮਣੇ ਆਇਆ ਹੈ ਕਿ ਕਈ ਮੰਡੀਆਂ ‘ਚ ਪਾਸ ਤੋਂ ਬਗੈਰ ਜਾਂ ਓਵਰਲੋਡ ਵਾਹਨ ਕਣਕ ਲੈ ਕੇ ਪਹੁੰਚ ਰਹੇ ਹਨ ਜਿਸ ਨਾਲ ਮੰਡੀਆਂ ‘ਚ ਭੀੜ ਵੱਧ ਸਕਦੀ ਹੈ ਜੋ ਕੋਰੋਨਾ ਵਾਇਰਸ ਫੈਲਣ ਕਰਕੇ ਖ਼ਤਰਨਾਕ ਸਥਿਤੀ ਪੈਦਾ ਕਰ ਸਕਦੀ ਹੈ।

ਉਨਾਂ ਦੱਸਿਆ ਕਿ ਵਾਇਰਸ ਦੇ ਮੱਦੇਨਜ਼ਰ ਮੰਡੀਆਂ ‘ਚ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਮਜਦੂਰਾਂ, ਆੜਤੀਆਂ ਤੇ ਹੋਰਨਾਂ ਸਬੰਧਤ ਵਰਗਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਪਰ ਜੇਕਰ ਕਿਸਾਨਾਂ ਤੇ ਆੜਤੀਆਂ ਵੱਲੋਂ ਇਸ ਮੌਕੇ ਬਣਦਾ ਸਹਿਯੋਗ ਨਾ ਦਿੱਤਾ ਗਿਆ ਤਾਂ ਵਾਇਰਸ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ।
ਸ਼੍ਰੀ ਥੋਰੀ ਨੇ ਕਿਹਾ ਕਿ ਹਾਲਾਤ ਦੇ ਮੱਦੇਨਜ਼ਰ ਸੰਗਰੂਰ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਵਾਰ ਕਣਕ ਦੀ ਖਰੀਦ ਲਈ 300 ਨਵੇਂ ਯਾਰਡ ਬਣਾਏ ਗਏ ਹਨ ਤਾਂ ਜੋ ਹਰ ਪਿੰਡ ਦੀ ਫ਼ਸਲ ਉੱਥੋਂ ਹੀ ਚੁੱਕੀ ਜਾ ਸਕੇ। ਉਨਾਂ ਕਿਹਾ ਕਿ ਵੱਧ ਤੋਂ ਵੱਧ ਮੰਡੀਆਂ ਐਲਾਨਣ ਦਾ ਮੁੱਖ ਮਕਸਦ ਵੀ ਕੋਰੋਨਾ ਨੂੰ ਹਰਾਉਣਾ ਹੀ ਹੈ ਕਿਉਂਕਿ ਇਹ ਵਾਇਰਸ ਭੀੜ ਵਾਲੀਆਂ ਥਾਂਵਾਂ ‘ਤੇ ਵੱਧ ਤੇਜ਼ੀ ਨਾਲ ਫੈਲਦਾ ਹੈ। ਉਨਾਂ ਕਿਹਾ ਕਿ ਜੇਕਰ ਮੰਡੀਆਂ ‘ਚ ਮੌਜੂਦ ਲੋਕ ਆਪਸੀ ਦੂਰੀ ਰੱਖਣਗੇ ਤਾਂ ਇਸਦੇ ਖ਼ਤਰੇ ਨੂੰ ਘਟਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਸ ਜਾਰੀ ਕਰਨ ਦਾ ਮੁੱਖ ਮਕਸਦ ਮੰਡੀਆਂ ‘ਚ ਕਣਕ ਦੀ ਆਮਦ ਨੂੰ ਨਿਯੰਤਰਿਤ ਕਰਨਾ ਸੀ ਪਰੰਤੂ ਨਿਰਧਾਰਤ ਮਾਪਦੰਡਾਂ ਤੋਂ ਵੱਧ ਆਮਦ ਕਾਰਨ ਮੰਡੀਆਂ ‘ਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ ‘ਤੇ ਅਸਰ ਪੈ ਰਿਹਾ ਹੈ। ਉਨਾਂ ਕਿਹਾ ਕੋਰੋਨਾਵਾਇਰਸ ਫੈਲਣ ਦੇ ਖ਼ਤਰੇ ਦੇ ਨਾਲ-ਨਾਲ ਵੱਧ ਆਮਦ ਮੁਸ਼ਕਿਲ ਦੇ ਇਸ ਦੌਰ ‘ਚ ਖਰੀਦ ਪ੍ਰਬੰਧਾਂ ਲਈ ਵੀ ਮੁਸ਼ਕਿਲਾਂ ਖੜੀਆਂ ਕਰ ਸਕਦੀ ਹੈ।
ਸ਼੍ਰੀ ਘਨਸ਼ਿਆਮ ਥੋਰੀ ਨੇ ਆੜਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮਹਾਂਮਾਰੀ ਦੇ ਇਸ ਦੌਰ ‘ਚ ਸਰਕਾਰ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਤੇ ਕਿਸਾਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਕਣਕ ਲਿਆਉਣ ਲਈ ਜਾਰੀ ਕੀਤੇ ਪਾਸ ਸਿਰਫ਼ ਆਪਣੇ ਇਲਾਕੇ ਦੇ ਕਿਸਾਨਾਂ ਨੂੰ ਹੀ ਦਿੱਤੇ ਜਾਣ ਅਤੇ ਬਾਹਰੀ ਇਲਾਕਿਆਂ ਤੋਂ ਕਣਕ ਮੰਗਵਾਉਣ ਲਈ ਇਨਾ ਪਾਸਾਂ ਦੀ ਬਿਲਕੁਲ ਵੀ ਵਰਤੋਂ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਜੇਕਰ ਕਿਸੇ ਆੜਤੀਏ ਵੱਲੋਂ ਹਰਿਆਣੇ ‘ਚੋਂ ਕਣਕ ਮੰਗਵਾਈ ਗਈ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Share This :

Leave a Reply