ਨਵਾਂਸ਼ਹਿਰ ’ਚੋਂ ਯੂ ਪੀ ਲਈ 102 ਅਤੇ ਉਤਰਾਖੰਡ ਲਈ 25 ਵਿਅਕਤੀਆਂ ਨੂੰ ਕੀਤਾ ਗਿਆ ਰਵਾਨਾ

ਐਸ ਡੀ ਐਮ ਜਗਦੀਸ਼ ਸਿੰਘ ਜੌਹਲ ਤੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਉਤਰਾਖੰਡ ਲਈ ਨਵਾਂਸ਼ਹਿਰ ਤੋਂ ਬੱਸ ਰਵਾਨਾ ਕਰਦੇ ਹੋਏ

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਕੋਵਿਡ ਲਾਕਡਾਊਨ ਦੌਰਾਨ ਘਰ ਅਤੇ ਪਰਿਵਾਰ ਪ੍ਰਤੀ ਉਦਾਸੀਨਤਾ ਮਹਿਸੂਸ ਕਰ ਰਹੇ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਂਵਾਰੀ ਸੰਭਾਲਣ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 102 ਵਿਅਕਤੀਆਂ ਨੂੰ ਉੱਤਰ ਪ੍ਰਦੇਸ਼ ਲਈ ਪਟਿਆਲਾ ਰੇਲਵੇ ਸਟੇਸ਼ਨ ਅਤੇ 25 ਵਿਅਕਤੀਆਂ ਨੂੰ ਉਤਰਾਖੰਡ ਲਈ ਰਵਾਨਾ ਕੀਤਾ ਗਿਆ।

ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਨੁਸਾਰ ਅੱਜ ਕੁੱਲ ਚਾਰ ਬੱਸਾਂ ਨਵਾਂਸ਼ਹਿਰ ਦੇ ਬੱਸ ਅੱਡੇ ਤੋਂ ਇਨ੍ਹਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚੋਂ 2038 ਵਿਅਕਤੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਰਾਜਾਂ ’ਚ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਮਹਾਂਰਾਸ਼ਟਰ, ਕੇਰਲਾ, ਤਾਮਿਲਨਾਡੂ ਅਤੇ ਉਤਰਾਖੰਡ ਦੇ ਲੋਕ ਸ਼ਾਮਿਲ ਹਨ। ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਵੀ ਮੌਜੂਦ ਸਨ।

Share This :

Leave a Reply