ਫ਼ਤਹਿਗੜ੍ਹ ਸਾਹਿਬ (ਸੂਦ )-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫਜਾਈ ਕਰਨ ਲਈ ਐਸ.ਪੀ (ਡੀ) ਸ.ਹਰਪਾਲ ਸਿੰਘ ਨੇ ਹੋਰਨਾ ਪੁਲਿਸ ਅਧਿਕਾਰੀਆਂ ਸਮੇਤ ਬੱਸ ਸਟੈਂਡ ਜੀ.ਟੀ.ਰੋਡ ਸਰਹਿੰਦ ਨੇੜੇ ਲਾਏ ਨਾਕੇ ‘ਤੇ ਇੱਕ ਮਿਲਣੀ ਰੱਖੀ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਚਾਹ ਪੀਤੀ
ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਪੀ. (ਡੀ) ਹਰਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਪੁਲਿਸ ਜਵਾਨਾਂ ਵੱਲੋਂ ਜਿਸ ਸ਼ਿਦੱਤ ਤੇ ਮਿਹਨਤ ਨਾਲ ਡਿਊਟੀ ਨਿਭਾਈ ਜਾ ਰਹੀ ਹੈ ਉਹ ਸ਼ਲਾਘਾਯੋਗ ਹੈ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾਂ ਸੂਬੇਤੇ ਆਈ ਕਿਸੇ ਵੀ ਮੁਸੀਬਤ ਨਾਲ ਨਜਿੱਠਣ ਲਈ ਅੱਗੇ ਆ ਕੇ ਯੋਗਦਾਨ ਪਾਇਆ ਹੈ ਅਤੇ ਕੋਵਿਡ-੧੯ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਪੁਲਿਸ ਜਵਾਨਾਂ ਨੇ ਇੱਕ ਵਾਰ ਮੁੜ ਵਿਖਾ ਦਿੱਤਾ ਹੈ ਕਿ ਪੰਜਾਬ ਪੁਲਿਸ ਹਰੇਕ ਮੁਸ਼ਕਲ ਦਾ ਸਾਹਮਣਾ ਕਰਨ ਲਈ ਤਿਆਰ ਹੈ ਉਨ੍ਹਾਂ ਵੱਖ-ਵੱਖ ਨਾਕਿਆਂਤੇ ਜਾ ਕੇ ਵੀ ਡਿਊਟੀ ਦੇ ਰਹੇ ਪੁਲਿਸ ਜਵਾਨਾਂ ਦੇ ਹੌਂਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਲਗਨ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਤ ਕੀਤਾਇਸ ਮੌਕੇ ਡੀ.ਐਸ.ਪੀ. (ਹੈ/ਕੁ) ਸ.ਹਰਦੀਪ ਸਿੰਘ ਬਡੂੰਗਰ,ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਰਮਿੰਦਰ ਸਿੰਘ ਕਾਹਲੋਂ ਅਤੇ ਇੰਸਪੈਕਟਰ ਰਜਨੀਸ਼ ਸੂਦ ਨੇ ਵੀ ਪੁਲਿਸ ਜਵਾਨਾਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੁਲਿਸ ਜਵਾਨ ਨਾਗਰਿਕਾਂ ਦੀ ਸੁਰੱਖਿਆ ਲਈ ਦਿਨ ਰਾਤ ਡਿਊਟੀ ਦੇ ਰਹੇ ਹਨ