ਪੰਜਾਬ ‘ਚ ਤਿੰਨ ਮਈ ਤਕ ਬੰਦ ਰਹਿਣਗੇ ਟੋਲ ਪਲਾਜ਼ਾ : ਵਿਜੇ ਇੰਦਰ ਸਿੰਗਲਾ

ਸੰਗਰੂਰ/ਪਟਿਆਲਾ (ਅਰਵਿੰਦਰ ਸਿੰਘ) ਸਰਕਾਰ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ‘ਚ ਟੋਲਿੰਗ ਕਾਰਜਾਂ ਦੀ ਮੁਅੱਤਲੀ ਦੀ ਮਿਆਦ 3 ਮਈ ਤਕ ਵਧਾ ਦਿੱਤੀ ਹੈ। ਇਹ ਜਾਣਕਾਰੀ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਤਵਾਰ ਨੂੰ ਇਕ ਟਵੀਟ ਰਾਹੀਂ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਇਹ ਕਿਹਾ ਜਾ ਰਿਹਾ ਸੀ ਕਿ 20 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਵਸੂਲੀ ਸ਼ੁਰੂ ਹੋ ਜਾਵੇਗੀ ਪਰ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਤੋਂ ਬਾਅਦ ਟੋਲ ਪਲਾਜ਼ੇ ਖੋਲ੍ਹਣ ਦੀ ਮਿਆਦ ਨੂੰ ਵਧਾ ਦਿੱਤਾ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ 27 ਮਾਰਚ ਨੂੰ ਪਹਿਲਾਂ ਤਾਲਾਬੰਦੀ ਦੀ ਸੀਮਾ ਤੈਅ ਕਰਨ ਤਕ ਟੋਲਿੰਗ ਦੇ ਕੰਮ ਬੰਦ ਕਰ ਦਿੱਤੇ ਗਏ ਸਨ ਪਰ ਹੁਣ ਟੋਲ ਪਲਾਜ਼ਾ 3 ਮਈ ਤਕ ਬੰਦ ਰਹਿਣਗੇ ਕਿਉਂਕਿ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਦੇਸ਼ ਵਿਆਪੀ ਤਾਲਾਬੰਦੀ ਵੀ ਵਧਾ ਦਿੱਤੀ ਗਈ ਹੈ। ਹਾਲਾਂਕਿ, ਐੱਨਐੱਚਏਆਈ ਦੇ ਅਧੀਨ ਆਉਂਦੇ ਟੋਲ ਪਲਾਜ਼ਾ 20 ਅਪ੍ਰੈਲ ਤੋਂ ਕੇਂਦਰ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਟੋਲ ਵਸੂਲੀ ਮੁੜ ਤੋਂ ਸ਼ੁਰੂ ਕੀਤੇ ਜਾਵੇਗੀ, ਜਿੱਥੇ ਯਾਤਰੀਆਂ ਨੂੰ ਟੈਕਸ ਅਦਾ ਕਰਨਾ ਪਵੇਗਾ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਅਧੀਨ ਚੱਲ ਰਹੇ ਟੋਲ ਪਲਾਜ਼ਾ 3 ਮਈ ਤਕ ਡਰਾਈਵਰਾਂ ਨੂੰ ਲੰਗਰ ਦਿੰਦੇ ਰਹਿਣਗੇ। ਸਿੰਗਲਾ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਲੋਕ ਨਿਰਮਾਣ ਵਿਭਾਗ ਵੱਲੋਂ ਸਬੰਧਤ ਧਿਰਾਂ ਨੂੰ ਪਹਿਲਾਂ ਹੀ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ -19 ਦੇ ਫੈਲਣ ਕਾਰਨ ਦੇਸ਼ ਲਈ ਇਹ ਇਕ ਨਾਜ਼ੁਕ ਸਮਾਂ ਹੈ।

Share This :

Leave a Reply