ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਖਾਤਮੇ ਲਈ ਸਰਕਾਰ ਦਿਨ ਰਾਤ ਇੱਕ ਕਰ ਕੇ ਕਰ ਰਹੀ ਹੈ ਕੰਮ:ਨਾਗਰਾ

ਫ਼ਤਹਿਗੜ੍ਹ ਸਾਹਿਬ (ਸੂਦ)-ਪੰਜਾਬ ਸਰਕਾਰ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੱਡੇ ਪੱਧਰਤੇ ਉਪਰਾਲੇ ਕਰ ਰਹੀ ਹੈ ਅਤੇ ਸਰਕਾਰ ਨੇ ਇਸ ਮੁਸ਼ਕਲ ਦੀ ਘੜੀ ਵਿੱਚ ਨਾਗਰਿਕਾਂ ਨੂੰ ਜ਼ਰੂਰਤ ਦਾ ਹਰ ਸਮਾਨ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਹੈ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਏ ਗਏ ਡਿਸਇਨਫੈਕਟਰ ਦਾ ਸਪਰੇਅ ਕਰਨ ਵਾਲੇ ਦੋ ਵੱਡੇ ਪੰਪ ਅਤੇ ਫੌਗਿੰਗ ਕਰਨ ਲਈ ਦੋ ਮਸ਼ੀਨਾਂ ਦੇਣ ਮੌਕੇ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਨ੍ਹਾਂ ਪੰਪਾਂ ਨਾਲ ਸ਼ਹਿਰਾਂ ਨੂੰ ਚੰਗੀ ਤਰ੍ਹਾਂ ਸੈਨੀਟਾਈਜ਼ ਕੀਤਾ ਜਾ ਸਕੇਗਾ ਅਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਠੱਲ ਪਾਉਣ ਲਈ ਫੌਗਿੰਗ ਵੀ ਕੀਤੀ ਜਾ ਸਕੇਗੀ ਤਾਂ ਜੋ ਸ਼ਹਿਰ ਦੇ ਲੋਕ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਬਚੇ ਰਹਿਣ ਵਿਧਾਇਕ ਨਾਗਰਾ ਨੇ ਕਿਹਾ ਕਿ ਕੋਵਿਡ 19ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇ ਨਜ਼ਰ ਅਚਨਚੇਤ ਏਨੀ ਵੱਡੀ ਪੱਧਰਤੇ ਇੰਤਜਾਮ ਕਰਨੇ ਭਾਵੇਂ ਅਸਾਨ ਨਹੀਂ ਸਨ ਪ੍ਰੰਤੂ ਪੰਜਾਬ ਸਰਕਾਰ ਨੇ ਆਪਣੀ ਦੂਰ ਅੰਦੇਸ਼ੀ ਸੋਚ ਸਦਕਾ ਫੌਰੀ ਤੌਰਤੇ ਇਹ ਇੰਤਜਾਮ ਕਰਕੇ ਲੋਕਾਂ ਦੇ ਘਰਾਂ ਤੱਕ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਈਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜਿ.ਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੇ ਉਪਰਾਲੇ ਵੀ ਸ਼ਲਾਘਾਯੋਗ ਹਨਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ,ਵਧੀਕ ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ,ਐਸ.ਡੀ.ਐਮ.ਫ਼ਤਹਿਗੜ੍ਹ ਸਾਹਿਬ ਡਾ.ਸੰਜੀਵ ਕੁਮਾਰ,ਸਹਾਇਕ ਕਮਿਸ਼ਨਰ ਜਨਰਲ ਸ.ਜਸਪ੍ਰੀਤ ਸਿੰਘ, ਕਾਰਜ ਸਾਧਕ ਅਫਸਰ ਗੁਰਲਾਲ ਸਿਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ

Share This :

Leave a Reply