ਪੰਜਾਬ ਸਰਕਾਰ ਵਲੋਂ ਕਿਲੋਮੀਟਰ ਸਕੀਮ ਨਵੀਆਂ ਬੱਸਾਂ ਯੋਜਨਾਂ ਦੇ ਵਿਰੁੱਧ ਕਾਮਿਆਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਪਟਿਆਲਾ( ਅਰਵਿੰਦਰ ਸਿੰਘ) ਪੰਜਾਬ ਸਰਕਾਰ ਵਲੋਂ ਨਿੱਜੀ ਕੰਪਨੀਆਂ ਰਾਹੀਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਨਵੀਆਂ ਬੱਸਾਂ ਦੀ ਯੋਜਨਾ ਦੇ ਵਿਰੁੱਧ ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਅਧੀਨ ਸਥਾਪਿਤ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਨਿੱਜੀ ਕੰਪਨੀਆਂ ਰਾਹੀਂ ਕਿਲੋਮੀਟਰ ਸਕੀਮ ਤਹਿਤ 400 ਨਵੀਆਂ ਬੱਸਾਂ ਪਾਉਣ ਲਈ ਯੋਜਨਾਬੰਦੀ ਉਲੀਕੀ ਜਾ ਰਹੀ ਹੈ ਅਤੇ ਇਸ ਯੋਜਨਾਬੰਦੀ ਨੂੰ ਸਫ਼ਲ ਬਣਾਉਣ ਲਈ ਵਿਭਾਗ ਵਲੋਂ ਸੂਬੇ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪਨਬੱਸ ਅੱਡਿਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਪੱਤਰ ਲਿਖਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਨਵੀਆਂ ਬੱਸਾਂ ਚਲਾਉਣ ਲਈ ਨਵੇਂ ਰੂਟਾਂ ਦੀ ਵਿਉਂਤਬੰਦੀ ਕਰਕੇ ਸਰਕਾਰ ਨੂੰ ਰਿਪੋਰਟ ਕੀਤੀ ਜਾਵੇ।  ਮਿਲੀ ਜਾਣਕਾਰੀ ਅਨੁਸਾਰ ਨਵੀਂ ਕਿਲੋਮੀਟਰ ਸਕੀਮ ਤਹਿਤ 200 ਏ.ਸੀ.ਜਦੋਂਕਿ 200 ਆਮ ਬੱਸਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।  ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜਮਾਂ ਦੀ ਜਥੇਬੰਦੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ‘ਚ ਵੀ ਕਿਲੋਮੀਟਰ ਬੱਸਾਂ ਨਾ ਪਾਉਣ ਦਾ ਜਥੇਬੰਦੀ ਵਲੋਂ ਨੋਟਿਸ ਦਿੱਤੇ ਗਏ ਸਨ ਕਿ ਕਿਲੋਮੀਟਰ ਸਕੀਮ ਤਹਿਤ ਚੱਲਦੀਆਂ ਬੱਸਾਾ ਨਾਲ ਕੇਵਲ ਸਰਕਾਰੀ ਬਸਾਂ ਦਾ ਵਜੂਦ ਹੀ ਖਤਮ ਨਹੀਂ ਹੁੰਦਾ ਹੈ ,ਬਲਕਿ ਸਰਕਾਰੀ ਖਜਾਨੇ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਵੀ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਦੀ ਕਿਲੋਮੀਟਰ ਸਕੀਮ ਦੇ ਵਿਰੁੱਧ ਮੁਲਾਜ਼ਮਾਂ ਦੀ ਜਥੇਬੰਦੀ ਨੇ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਅੱਜ ਪੱਤਰ ਭੇਜ ਕੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸ ਕੰਪਨੀਆਂ ਰਾਹੀਂ ਪੰਜਾਬ ਰੋਡਵੇਜ਼ ਵਿਚ ਬੱਸਾਂ ਪਾਉਣ ਦੀ ਨੀਤੀ ਨਾ ਬਦਲੀ ਤਾਂ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜਮ ਬੱਸਾਂ ਦਾ ਚੱਕਾ ਜਾਮ ਕਰਨਗੇ।

Share This :

Leave a Reply