ਬੀਬੀ ਅਮਰਪਾਲ ਕੌਰ ਜੀ ਦੇ ਅਕਾਲ ਚਲਾਣਾ ਕਰਨ ਤੇ ਮਾਤਾ ਗੁਜਰੀ ਕਾਲਜ ਵਿਖੇ  ਆਨਲਾਈਨ ਸ਼ੋਕ ਇਕੱਤਰਤਾ ਕੀਤੀ  

ਫ਼ਤਹਿਗੜ੍ਹ ਸਾਹਿਬ (ਸੂਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰਾਂ ਨੇ ਆਨਲਾਇਨ ਸ਼ੌਕ ਇੱਕਤਰਤਾ ਕਰ ਦੋ ਮਿੰਟ ਦਾ ਮੌਨ ਰੱਖਿਆ ਤੇ ਵਿੱਛਡ਼ੀ ਰੂਹ ਦੀ ਆਤਮਾ ਦੀ ਸ਼ਾਂਤੀ ਦੀ ਅਰਦਾਸ ਕੀਤੀ।

ਇਸ ਮੌਕੇ ਮਾਤਾ ਗੁਜਰੀ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੇ ਸਟਾਫ ਦੀ ਆਨਲਾਇਨ ਸ਼ੋਕ ਇਕੱਤਰਤਾ ਵਿਚ ਬੋਲਦਿਆਂ ਕਿਹਾ ਕਿ ਬੀਬੀ ਅਮਰਪਾਲ ਕੌਰ ਰਿਟਾਇਰਡ ਅਧਿਆਪਕਾ ਸਨ ਤੇ ਪਿੰਗਲਵਾਡ਼ਾ ਅੰਮ੍ਰਿਤਸਰ ਦੇ ਪ੍ਰਧਾਨ ਬੀਬੀ ਇੰਦਰਜੀਤ ਕੌਰ ਦੀ ਛੋਟੀ ਭੈਣ ਸਨ । ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸ਼ੋਕ ਸਭਾ ਵਿਚ ਸ਼ੋਕ ਮਤਾ ਪੜਿਆ ਗਿਆ ਜਿਸ ਵਿਚ ਉਨ੍ਹਾਂ ਦੇ ਅਚਾਨਕ ਅਤੇ ਬੇਵਕਤ ਅਕਾਲ ਚਲਾਣਾ ਕਰ ਜਾਣ ਤੇ ਕਾਲਜ ਦੀ ਮੈਨੇਜਮੈਂਟ, ਪ੍ਰਿੰਸੀਪਲ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੋਕੇ ਸਰਬ ਸ਼ਕਤੀਮਾਨ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਵਿਛਡ਼ੀ ਆਤਮਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।

Share This :

Leave a Reply