ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਨਾ ਹੋਣ ਚਿੰਤਤ- ਵਿਜੈ ਇੰਦਰ ਸਿੰਗਲਾ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ (ਮੀਡੀਆ ਬਿਊਰੋ) ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ। ਜਾਣਕਾਰੀ ਮੁਤਾਬਿਕ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫ਼ੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ਉੱਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਰਫਿਊ  ਕਾਰਨ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਕਾਰਨ ਮਾਪੇ ਚਿੰਤਤ ਸਨ ਅਤੇ ਛੁੱਟੀਆਂ ਜਲਦੀ ਕਰਨ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਵੀ 11 ਅਪ੍ਰੈਲ ਤੋਂ ਛੁੱਟੀਆਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਪਰ ਉਹ ਆਪਣੀ ਲੋੜ ਅਨੁਸਾਰ ਇਨ੍ਹਾਂ ਛੁੱਟੀਆਂ ਦੀ ਮਿਆਦ ਵਧਾਉਣ ਲਈ ਆਜ਼ਾਦ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਠਵੀਂ ਜਮਾਤ ਦੇ ਸਬੰਧ ‘ਚ ਪ੍ਰੈਕਟੀਕਲ ਪ੍ਰੀਖਿਆਵਾਂ ਬਕਾਇਆ ਸਨ ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।

Share This :

Leave a Reply