126 ਐਕਟਿਵ ਕੇਸਾਂ ਵਿੱਚੋਂ 2 ਮਰੀਜਾਂ ਦੀ ਹਾਲਤ ਗੰਭੀਰ
ਚੰਡੀਗੜ (ਬਲਵੰਤ ਸਿੰਘ ਸਿੱਧੂ) ਪੰਜਾਬ ਵਿੱਚ ਅੱਜ 7 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪਾਜਿਟਿਵ ਮਰੀਜਾਂ ਦਾ ਗਿਣਤੀ ਵਧ ਕੇ 158 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਵਾਇਰਸ ਨਾਲ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੋਨਾ ਦੇ 20 ਮਰੀਜ ਠੀਕ ਵੀ ਹੋ ਚੁੱਕੇ ਹਨ। ਹੁਣ ਤੱਕ ਪੰਜਾਬ ਵਿੱਚ ਕਰੋਨਾ ਵਾਇਰਸ ਦੇ 3909 ਸ਼ੱਕੀ ਮਰੀਜ ਸਾਹਮਣੇ ਆਏ ਹਨ, ਜਿਹਨਾਂ ਵਿਚੋਂ 3249 ਮਰੀਜਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦਕਿ 502 ਮਰੀਜਾਂ ਦੀ ਰਿਪੋਰਟ ਦਾ ਅਜੇ ਇੰਤਜਾਰ ਕੀਤਾ ਜਾ ਰਿਹਾ ਹੈ। ਇਸ ਵੇਲੇ ਪੰਜਾਬ ਵਿੱਚ 126 ਐਕਟਿਵ ਕੇਸ ਹਨ, ਜਿਹਨਾਂ ਵਿਚੋਂ 2 ਮਰੀਜ਼ ਗੰਭੀਰ ਹਨ। ਅੱਜ ਆਏ ਨਵੇਂ 7 ਐਸ.ਏ.ਐਸ ਨਗਰ ਮੋਹਾਲੀ ਤੋਂ 2 ਕੇਸ, ਪਠਾਨਕੋਟ ਤੋਂ 1 ਕੇਸ, ਜਲੰਧਰ ਤੋਂ 3 ਕੇਸ ਅਤੇ ਪਟਿਆਲਾ ਤੋਂ 1 ਕੇਸ ਪਾਜੇਟਿਵ ਆਇਆ ਹੈ।ਸਰਕਾਰੀ ਤੌਰ ‘ਤੇ ਪ੍ਰਾਪਤ ਹੋਏ ਤਾਜ਼ਾ ਅੰਕੜਿਆਂ ਮੁਤਾਬਿਕ ਪੰਜਾਬ ਦੇ ਜਿਲੇਵਾਰ ਹੁਣ ਤੱਕ ਦੀ ਸਥਿਤੀ ਇਸ ਤਰਾਂ ਹੈ।
ਸਭ ਤੋਂ ਵੱਧ ਮੋਹਾਲੀ ਵਿੱਚ 50 ਕੇਸ ਪਾਜਿਟਿਵ ਪਾਏ ਗਏ, ਜਦਕਿ 1 ਵਿਅਕਤੀ ਦੀ ਮੌਤ ਹੋਈ ਹੈ ਅਤੇ 5 ਮਰੀਜ਼ ਠੀਕ ਵੀ ਹੋਏ ਹਨ। ਜਿਲ•ਾ ਨਵਾਂ ਸਹਿਰ ਵਿੱਚ 19 ਕੇਸ ਪਾਜਿਟਿਵ ਪਾਏ ਗਏ ਅਤੇ 10 ਮਰੀਜ਼ ਠੀਕ ਵੀ ਹੋਏ ਹਨ, ਜਦਕਿ 1 ਵਿਅਕਤੀ ਦੀ ਕਰੋਨਾ ਨਾਲ ਮੌਤ ਹੋਈ ਹੈ। ਪਠਾਨਕੋਟ ਵਿੱਚ 16 ਕੇਸ ਪਾਜੇਟਿਵ ਪਾਏ ਹਨ ਅਤੇ 1 ਮੌਤ ਹੋ ਚੁੱਕੀ ਹੈ। ਮੋਗਾ ਵਿੱਚ 4 ਕੇਸ ਪਾਜੇਟਿਵ ਪਾਏ ਹਨ। ਜਲੰਧਰ ਵਿੱਚ 15 ਕੇਸ ਪਾਜੇਟਿਵ ਪਾਏ ਗਏ ਹਨ, 3 ਕੇਸ ਠੀਕ ਹੋ ਚੁੱਕੇ ਹਨ ਅਤੇ 1 ਮਰੀਜ ਦੀ ਮੌਤ ਹੋਈ ਹੈ। ਮਾਨਸਾ ਜਿਲੇ ਵਿੱਚ 11 ਮਰੀਜਾਂ ਦੀ ਰਿਪੋਰਟ ਕਰੋਨਾ ਪਾਜੇਟਿਵ ਆਈ ਹੈ । ਅੰਮ੍ਰਿਤਸਰ ਵਿੱਚ 11 ਕੇਸ ਪਾਜਿਟਿਵ ਪਾਏ ਗਏ ਹਨ, ਜਦਕਿ 2 ਵਿਅਕਤੀ ਦੀ ਮੌਤ ਹੋਈ ਹੈ। ਲੁਧਿਆਣਾ ਵਿੱਚ 10 ਕੇਸ ਪਾਜਿਟਿਵ ਪਾਏ ਹਨ, ਜਦਕਿ 2 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 1 ਮਰੀਜ ਠੀਕ ਹੋਇਆ ਹੈ। ਹੁਸਿਆਰਪੁਰ ਵਿੱਚ 7 ਕੇਸ ਪਾਜਿਟਿਵ ਪਾਏ ਗਏ, ਜਦਕਿ 1 ਵਿਅਕਤੀ ਦੀ ਮੌਤ ਹੋਈ ਹੈ, ਜਦਕਿ 1 ਮਰੀਜ ਠੀਕ ਵੀ ਹੋਇਆ ਹੈ। ਰੋਪੜ ਵਿੱਚ 3 ਕੇਸ ਪਾਜੇਟਿਵ ਪਾਏ ਗਏ ਹਨ ਅਤੇ 1 ਮਰੀਜ ਦੀ ਮੌਤ ਹੋ ਚੁੱਕੀ ਹੈ। ਮੋਗਾ ਜਿਲੇ ਵਿੱਚ 4 ਕੇਸ ਪਾਜੇਟਿਵ ਆਏ ਹਨ। ਫਤਿਹਗੜ ਸਾਹਿਬ ਵਿਚ 2 ਕੇਸ ਪਾਜੇਟਿਵ ਆਏ ਹਨ। ਪਟਿਆਲਾ ਵਿੱਚ 1 ਕੇਸ ਪਾਜਿਟਿਵ ਪਾਇਆ ਗਿਆ ਹੈ। ਫਰੀਦਕੋਟ ਵਿੱਚ 2 ਕੇਸ ਪਾਜੇਟਿਵ ਪਾਇਆ ਗਿਆ, ਬਰਨਾਲਾ ਵਿੱਚ ਵੀ 2 ਕੇਸ ਪਾਜੇਟਿਵ ਆਏ ਹਨ ਅਤੇ 1 ਮੌਤ ਹੋ ਚੁੱਕੀ ਹੈ। ਸੰਗਰੂਰ ਜਿਲੇ ਵਿੱਚ 2 ਕੇਸ ਪਾਜੇਟਿਵ ਆਏ ਹਨ। ਇਸ ਤਰ•ਾਂ ਪਟਿਆਲਾ ਤੋਂ 2 ਕੇਸ ਪਾਜੇਟਿਵ ਪਾਏ ਹਨ। ਕਪੂਰਥਲਾ ਅਤੇ ਮੁਕਤਸਰ ਵਿੱਚ ਵੀ ਇੱਕ-ਇੱਕ ਮਰੀਜ ਕਰੋਨਾ ਪਾਜੇਟਿਵ ਪਾਇਆ ਗਿਆ। ਸੋ ਹੁਣ ਤੱਕ ਪ੍ਰਾਪਤ ਹੋਏ ਤਾਜ਼ਾ ਅੰਕੜਿਆਂ ਮੁਤਾਬਿਕ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕੁੱਲ 158 ਮਰੀਜ ਪਾਏ ਹਨ, ਪੰਜਾਬ ਵਿੱਚ ਹੁਣ ਤੱਕ ਕਰੋਨਾ ਵਾਇਰਸ ਨਾਲ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੋਨਾ ਦੇ 20 ਮਰੀਜ ਠੀਕ ਵੀ ਹੋ ਚੁੱਕੇ ਹਨ।