
ਗਿੱਦੜਬਾਹਾ ( ਰਣਜੀਤ ਗਿੱਲ ) ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿੱਚ ਬਣੀਆਂ ਨੌਜਵਾਨ ਕਮੇਟੀਆਂ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁਰੂਸਰ ਵਿੱਚ ਦਾਖ਼ਲ ਹੋਣ ਵਾਲੀਆਂ ਛੇ ਸੜਕਾਂ ਤੇ ਵਿਸ਼ੇਸ਼ ਨਾਕੇ ਲਗਾ ਕੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਵਾਸੀ ਰਣਜੀਤ ਸਿੰਘ ਅਤੇ ਪੰਜਾਬ ਦੇ ਮਸ਼ਹੂਰ ਗਾਇਕ ਮਨਮੋਹਨ ਸਿੰਘ ਸਿੱਧੂ ਨੇ ਦੱਸਿਆ ਕਿ ਸਾਡੇ ਵੱਲੋਂ ਪਿੰਡ ਦੀਆਂ ਛੇ ਸੜਕਾਂ ਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਹਰ ਆਉਣ ਜਾਣ ਵਾਲੇ ਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਜੇਕਰ ਪਿੰਡ ਵਿੱਚ ਕੁਝ ਕੋਈ ਰਿਸ਼ਤੇਦਾਰ ਆਉਂਦਾ ਹੈ ਤਾਂ ਪਿੰਡ ਵਾਸੀਆਂ ਨੂੰ ਨਾਕੇ ਤੇ ਬੁਲਾ ਕੇ ਦੂਰੋਂ ਹੀ ਰਿਸ਼ਤੇਦਾਰ ਨਾਲ ਗੱਲ ਕਰਵਾ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ

ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਗੰਗਾ ਰਾਮ ਦੇ ਡੇਰੇ ਵਿੱਚ ਵੀ ਪਿੰਡ ਵਾਸੀਆਂ ਵੱਲੋਂ ਲੰਗਰ ਤਿਆਰ ਕਰਕੇ ਗਰੀਬ ਅਤੇ ਮਜਬੂਰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਤਾਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਕਈ ਲੋਕ ਸਾਡੇ ਨਾਲ ਲੱਗੇ ਇਸ ਠੀਕਰੀ ਪਹਿਰੇ ਨਾਕੇ ਤੇ ਆ ਕੇ ਬਹਿਸਬਾਜ਼ੀ ਕਰਦੇ ਹਨ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ ਇੱਕ ਵਾਰ ਜ਼ਰੂਰ ਜਿਨ੍ਹਾਂ ਦਿਨਾਂ ਪਿੰਡਾਂ ਵਿੱਚ ਨਾਕੇ ਲੱਗੇ ਹੋਏ ਹਨ ਉੱਥੇ ਗੇੜਾ ਮਾਰਨ ਤਾਂ ਜੋ ਕਮੇਟੀ ਮੈਂਬਰਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਉਨ੍ਹਾਂ ਕਿਹਾ ਕਿ ੲਿਹ ਕਰੋਨਾ ਵਾਰਿਸ ਵਰਗੀ ਮਹਾਂਮਾਰੀ ਨੂੰ ਨੱਥ ਪਾਉਣ ਲਈ ਆਪਾ ਸਾਰਿਆਂ ਨੂੰ ਰਲ ਮਿਲ ਕੇ ਉਪਰਾਲਾ ਕਰਨਾ ਪੈਣਾ ਹੈ ਫਿਰ ਹੀ ਆਪਾਂ ਇਸ ਮਹਾਂਮਾਰੀ ਤੇ ਕਾਬੂ ਪਾ ਸਕਦੇ ਹਾਂ




















