ਖੰਨਾ, (ਪਰਮਜੀਤ ਸਿੰਘ ਧੀਮਾਨ) : ਆਮ ਆਦਮੀ ਪਾਰਟੀ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਰਣਜੀਤ ਸਿੰਘ ਧਮੋਟ ਦੇ ਦਿਸ਼ਾ ਨਿਰਦੇਸ਼ਾਂ ਵਿਧਾਨ ਸਭਾ ਹਲਕਾ ਖੰਨਾ ਤੋਂ ਪਾਰਟੀ ਦੇ ਸੀਨੀਅਰ ਆਗੂ ਤੇ ਮਾਲਵਾ ਜੋਨ ਟਰੇਡ ਤੇ ਇੰਡਸਟ੍ਰੀ ਵਿੰਗ ਦੇ ਪ੍ਰਧਾਨ ਧਰਮਿੰਦਰ ਸਿੰਘ ਰੂਪਰਾਏ ਦੀ ਅਗਵਾਈ ਹੇਠਾਂ ਲਖਵੀਰ ਸਿੰਘ ਔਜਲਾ, ਬੂਟਾ ਸਿੰਘ ਗਿੱਲ ਤੇ ਸੁਖਵਿੰਦਰ ਸਿੰਘ ਲਲਹੇੜੀ ਨੇ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਨੂੰ ਪੰਜਾਬ ਵਿਧਾਨ ਸਭਾ ਦੀ ਪਬਲਿਕ ਅਕਾਉਂਟ ਕਮੇਟੀ ਦਾ ਚੇਅਰਮੈਨ ਬਣਨ ‘ਤੇ ਵਧਾਈ ਦਿੱਤੀ।
ਇਸ ਮੌਕੇ ਰੂਪਰਾਏ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਿਧਾਇਕ ਮੀਤ ਹੇਅਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਨੂੰ ਪਾਰਟੀ ਪ੍ਰਧਾਨ ਨੇ ਉਚ ਅਹੁੱਦਿਆ ਨਾਲ ਨਿਵਾਜਿਆ ਹੈ। ਉਨ੍ਹਾਂ ਹਲਕਾ ਖੰਨਾ ਵੱਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਮੌਕੇ ਧਰਮਿੰਦਰ ਸਿੰਘ ਰੂਪਰਾਏ ਤੇ ਸਾਥੀਆਂ ਨੇ ਵਿਧਾਇਕ ਮੀਤ ਹੇਅਰ ਬਰਨਾਲਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।