ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਰੋਨਾ ਦੇ ਦੋ ਹੋਰ ਮਰੀਜ਼ ਤੰਦਰੁਸਤ ਹੋਏ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦੋ ਹੋਰ ਕਰੋਨਾ ਮਰੀਜ਼ਾਂ ਦੇ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਕਰਵਾਏ ਟੈਸਟ ਲਗਾਤਾਰ ਦੂਸਰੀ ਵਾਰ ਨੈਗੇਟਿਵ ਆਉਣ ਨਾਲ ਜ਼ਿਲ੍ਹੇ ’ਚ ਕਰੋਨਾ ਕੇਸਾਂ ’ਚ ਵੱਡੀ ਰਾਹਤ ਦਰਜ ਕੀਤੀ ਗਈ।

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਨੁਸਾਰ ਇਨ੍ਹਾਂ ਦੋ ਮਰੀਜ਼ਾਂ ਦੇ ਤੰਦਰੁਸਤ ਹੋਣ ਬਾਅਦ, ਜ਼ਿਲ੍ਹੇ ’ਚ ਹੁਣ ਤੱਕ ਤੰਦਰੁਸਤ ਹੋਏ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 15 ਹੋ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਈਸੋਲੇਸ਼ਨ ’ਚ ਬਾਕੀ ਰਹਿੰਦੇ 3 ਮਰੀਜ਼ ਵੀ ਜਲਦ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤਣਗੇ। ਜ਼ਿਕਰਯੋਗ ਹੈ ਕਿ ਜਿਨ੍ਹਾਂ ਦੋਵਾਂ ਮਰੀਜ਼ਾਂ ਦੇ ਦੇਰ ਰਾਤ ਟੈਸਟ ਨੈਗਟਟਿਵ ਆਏ ਹਨ, ਉਨ੍ਹਾਂ ਦਾ ਸਬੰਧ ਸਵਰਗੀ ਬਾਬਾ ਬਲਦੇਵ ਸਿੰਘ ਪਠਲਾਵਾ ਦੇ ਪਰਿਵਾਰ ਨਾਲ ਹੈ।

Share This :

Leave a Reply