ਫ਼ਤਹਿਗੜ੍ਹ ਸਾਹਿਬ (ਸੂਦ)-ਸ਼੍ਰੀ ਬ੍ਰਾਹਮਣ ਸਭਾ ਸਰਹਿੰਦ ਵੱਲੋਂ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਸ਼ਰਧਾ ਭਾਵਨਾ ਨਾਲ ਮਨਾਈ ਗਈਇਸ ਮੌਕੇ ਤੇ ਸਰਕਾਰ,ਸਿਹਤ ਵਿਭਾਗ ਤੇ ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬ੍ਰਾਹਮਣਾ ਸਭਾ ਦੇ ਮੈਂਬਰਾਂ ਵੱਲੋਂ ਘਰ ਵਿੱਚ ਹੀ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ।
ਬ੍ਰਾਹਮਣ ਸਭਾ ਦੇ ਪ੍ਰਧਾਨ ਸੁਰੇਸ਼ ਭਾਰਦਵਾਜ ਨੇ ਦੱਸਿਆ ਕਿ ਭਾਵੇ ਹਰ ਸਾਲ ਬ੍ਰਾਹਮਣ ਸਭਾ ਵੱਲੋਂ ਇਹ ਜੈਅੰਤੀ ਵੱਡੇ ਪੱਧਰ ਤੇ ਮਨਾਈ ਜਾਂਦੀ ਰਹੀ ਹੈ ਪਰ ਇਸ ਵਾਰ ਕੋਰੋਨਾ ਵਾਇਰਸ ਕਾਰਨ ਘਰ ਵਿੱਚ ਹੀ ਮਨਾਈ ਗਈ ਹੈ, ਭਗਵਾਨ ਪਰਸ਼ੂਰਾਮ ਜੀ ਨੂੰ ਸ਼ਰਧਾ ਸਤਿਕਾਰ ਭੇਟ ਕਰਦੇ ਹੋਏ ਰਾਤੀ ਸਮੁੱਚੇ ਬ੍ਰਾਹਮਣ ਭਾਈਚਾਰੇ ਵੱਲੋਂ ਅਪਣੇ ਅਪਣੇ ਘਰਾਂ ਦੀਆਂ ਛੱਤਾ ਤੇ ਦੀਵੇ ਜਗਾ ਕੇ ਦੀਪਮਾਲਾ ਵੀ ਕੀਤੀ ਗਈ ਉਹਨਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦੀ ਆਰਤੀ ਸਮੇ ਸਮੁੱਚੇ ਜਗਤ ਦੀ ਸਿਹਤਯਾਬੀ ਦੀ ਜਿਥੇ ਅਰਦਾਸ ਕੀਤੀ ਗਈ ਉਥੇ ਕੋਰੋਨਾ ਬਿਮਾਰੀ ਨਾਲ ਪੀੜਤ ਵਿਅਕਤੀਆਂ ਤੇ ਪਰਿਵਾਰਾਂ ਦੀ ਚੜਦੀ ਕਲਾ ਲਈ ਹਵਨ ਯੱਗ ਵੀ ਕੀਤਾ ਗਿਆ। ਇਸ ਮੌਕੇ ਆਰਐੱਨ ਸ਼ਰਮਾ, ਵਰਿੰਦਰ ਰਤਨ, ਨਰਿੰਦਰ ਸ਼ਰਮਾ, ਸੰਜੀਵ ਸ਼ਰਮਾ, ਰੋਹਿਤ ਸ਼ਰਮਾ, ਰਾਮ ਲੀਨ ਸ਼ਰਮਾ, ਜਸਪਾਲ ਸ਼ਰਮਾ ਆਦਿ ਮੌਜੂਦ ਸਨ।