ਸਿਹਤ ਵਿਭਾਗ ਵਲੋਂ ਕੋਰੋਨਾ ਨੂੰ ਹਰਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ

ਡਾ ਮਨੋਹਰ ਸਿੰਘ ਅਤੇ ਪਰਦੀਪ ਸਿੰਘ ਬਲਾਕ ਐਜੂਕੇਟਰ ਬਚਾਅ ਸਬੰਧੀ ਜਾਗਰੂਕ ਕਰਦੇ ਹੋਏ।

ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਗਤੀਵਿਧੀਆਂ ਨਿਰੰਤਰ ਜਾਰੀ ਹਨ।ਡਾ ਮਨੋਹਰ ਸਿੰਘ ਨੇ ਕਿਹਾ ਕਿ ਰਾਜਪੁਰਾ ਨਾਲ ਲੱਗਦੇ ਸਿਹਤ ਬਲਾਕ ਨੰਦਪੁਰ ਕਲੌਡ਼ ਦੇ ਪਿੰਡਾਂ ਵਿੱਚ ਸਾਵਧਾਨੀ ਵਜੋਂ ਕਰੋਨਾ ਦੀ ਬਿਮਾਰੀ ਤੋਂ ਬਚਾਅ ਸਬੰਧੀ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਰਾਜਪੁਰਾ ਵਿਖੇ ਕੋਵਿਡ-19 ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਇਹ ਜਰੂਰੀ ਕਦਮ ਚੁੱਕੇ ਜਾ ਰਹੇ ਹਨ।ਓਹਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਰਾਜਪੁਰਾ ਦੇ ਕਰੋਨਾ ਪ੍ਰਭਾਵਿਤ ਇਲਾਕੇ ਤੋਂ ਹੋ ਕੇ ਆਇਆ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।

ਡਾ ਮਨੋਹਰ ਸਿੰਘ ਆਪ ਵੀ ਨਿੱਜੀ ਤੌਰ ਤੇ ਇਹਨਾ ਪਿੰਡਾਂ ਦਾ ਦੌਰਾ ਕਰ  ਕੇ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਸੇਵਾਵਾਂ ਨਿਭਾਅ ਰਹੇ ਹਨ।ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕਤਾ ਦਿੱਤੀ ਅਤੇ ਕਿਹਾ ਕਿ ਸਿਹਤ ਵਿਭਾਗ ਆਪਣੀ ਸਖ਼ਤ ਮਿਹਨਤ ਅਤੇ ਦ੍ਰਿਡ਼੍ਹ ਨਿਸ਼ਚੇ ਨਾਲ ਕੋਰੋਨਾ ਨੂੰ ਜਰੂਰ ਹਰਾਵੇਗਾ। ਇਸ ਮੌਕੇ ਡਾ ਨਵਜੋਤ ਸਿੰਘ,ਡਾ ਪਰਮਿੰਦਰ ਸਿੰਘ, ਜਸਪ੍ਰੀਤ ਕੌਰ ਤੇ ਰਣਜੀਤ ਕੌਰ ਦੋਵੇਂ ਏ ਐਨ ਐਮ, ਚਰਨਜੀਤ ਵਰਮਾ ਲਖਬੀਰ ਕੁਮਾਰ ਅਤੇ ਸੁਰਮੁੱਖ ਸਿੰਘ ਮਲਟੀਪਰਪਜ ਹੈਲਥ ਵਰਕਰ , ਗੁਰਤੇਜ ਸਿੰਘ ਤੇ ਸੁੱਖਵਿੰਦਰ ਸਿੰਘ ਹੈਲਥ ਸੁਪਰਵਾਈਜਰ ਮੇਲ ਆਦਿ ਹਾਜ਼ਰ ਸਨ।

Share This :

Leave a Reply