ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਇਕਾਂਤਵਾਸ ਰਹੇ ਵਿਅਕਤੀਆਂ ਵੱਲੋਂ ਸਰਕਾਰ ਦੇ ਪ੍ਰਬੰਧਾਂ ਦੀ ਸ਼ਲਾਘਾ

ਫ਼ਤਹਿਗੜ੍ਹ ਸਾਹਿਬ (ਸੂਦ) ਸੋਨੀ ਸਿੰਘ ਵਾਸੀ ਪਿੰਡ ਪੰਡਰਾਲੀ ਜੋ ਕਿ ਕਣਕ ਦੇ ਸੀਜ਼ਨ ਸਬੰਧੀ ਪੰਜਾਬ ਤੋਂ ਬਾਹਰ ਜਾ ਕੇ ਆਇਆ ਹੈ ਤੇ ਉਸ ਨੂੰ ਪਿੰਡ ਵਿਖੇ ਇਕਾਂਤਵਾਸ ਕਰਨ ਤੋਂ ਪਹਿਲਾਂ ਕਮਿਊਨਿਟੀ ਹੈੱਲਥ ਸੈਂਟਰ (ਸੀ.ਐਚ.ਸੀ.) ਚਨਾਰਥਲ ਕਲਾਂ ਵਿਖੇ ਇਕਾਂਤਵਾਸ ਵਿੱਚ ਰੱਖਿਆ ਗਿਆ ਸੀ, ਨੇ ਦੱਸਿਆ ਕਿ ਉਸ ਨੂੰ ਇਕਾਂਤਵਾਸ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਹੀਂ ਆਈ ਤੇ ਉਥੇ ਖਾਣ ਪੀਣ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਸੀ ਤੇ ਹੋਰ ਵੀ ਸਾਰੀਆਂ ਲੋੜਾਂ ਦੀ ਪੂਰਤੀ ਕੀਤੀ ਗਈ, ਜਿਸ ਲਈ ਉਹ ਪੰਜਾਬ ਸਰਕਾਰ ਤੇ ਖਾਸ ਤੌਰ ਉਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦੀ ਹੈ।

ਇਸੇ ਤਰ੍ਹਾਂ ਪਿੰਡ ਚਣੋਂ ਦਾ ਗੁਰਪ੍ਰੀਤ ਵੀ ਕਣਕ ਦੇ ਸੀਜ਼ਨ ਸਬੰਧੀ ਮੱਧ ਪ੍ਰਦੇਸ਼ ਜਾ ਕੇ ਆਇਆ ਸੀ ਤੇ ਉਸ ਨੂੰ ਵੀ ਪਿੰਡ ਵਿਖੇ ਇਕਾਂਤਵਾਸ ਕੀਤੇ ਜਾਣ ਤੋਂ ਪਹਿਲਾਂ ਸੀ.ਐਚ.ਸੀ. ਚਨਾਰਥਲ ਕਲਾਂ ਵਿਖੇ ਇਕਾਂਤਵਾਸ ਕੀਤਾ ਗਿਆ ਸੀ ਤੇ ਉਥੇ ਮੌਜੂਦ ਸਟਾਫ ਵੱਲੋਂ ਉਸ ਦਾ ਪੂਰਾ ਖਿਆਲ ਰੱਖਿਆ ਗਿਆ ਤੇ ਉਸ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਵਿਅਕਤੀਆਂ ਦੀਆਂ ਰਿਪੋਰਟਾਂ ਨੈਗੇਟਿਵ ਆਉਣ ਉਪਰੰਤ ਇਨ੍ਹਾਂ ਨੂੰ ਪਿੰਡਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਈਂ ਕੋਰੋਨਾ ਤੋਂ ਬਚਾਅ ਸਬੰਧੀ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਕਾਂਤਵਾਸ ਕੀਤੇ ਵਿਅਕਤੀਆਂ ਨਾਲ ਰਾਬਤਾ ਰੱਖਿਆ ਹੋਇਆ ਹੈ ਤੇ ਜਦੋਂ ਵੀ ਕਿਤੇ ਕਿਸੇ ਨੂੰ ਕੋਈ ਵੀ ਲੋੜ ਪੈਂਦੀ ਹੈ ਤਾਂ ਉਹ ਫੌਰੀ ਪੂਰੀ ਕੀਤੀ ਜਾਂਦੀ ਹੈ।

Share This :

Leave a Reply