ਫ਼ਤਹਿਗੜ੍ਹ ਸਾਹਿਬ (ਸੂਦ ) ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਹੇਠ ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਰਾਜੀਵ ਸਿੰਗਲਾ ਵਾਸੀ ਮੰਡੀ ਗੋਬਿੰਦਗੜ੍ਹ ਖਿਲਾਫ 188, 505 (2) ਆਈ.ਪੀ.ਸੀ ਅਤੇ ਮਹਾਂਮਾਰੀ ਪ੍ਰਬੰਧਨ ਐਕਟ-2005 ਦੀ ਧਾਰਾ 54 ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਰਾਜੀਵ ਸਿੰਗਲਾ ਨੂੰ ਪੜਤਾਲ ਵਿਚ ਸ਼ਾਮਲ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਕਿਰਨਦੀਪ ਸ਼ਰਮਾ ਵਾਸੀ ਮੰਡੀ ਗੋਬਿੰਦਗੜ੍ਹ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਮੁਲਜ਼ਮ ਵੱਲੋਂ ਸੋਸ਼ਲ ਮੀਡੀਆ ਉਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ‘ਤੇ ਇਤਰਾਜ਼ਯੋਗ ਟਿਪਣੀਆਂ ਕਰ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜੀਵ ਸਿੰਗਲਾ ਖ਼ਿਲਾਫ਼ ਪਹਿਲਾਂ ਵੀ ਥਾਣਾ ਸਰਹਿੰਦ ਵਿਖੇ ਇਕ ਕੇਸ ਦਰਜ ਹੈ ਅਤੇ ਇਸ ਤੋਂ ਇਲਾਵਾ ਉਸ ਖ਼ਿਲਾਫ਼ ਹੋਰ ਵੀ ਕਈ ਸ਼ਿਕਾਇਤਾਂ ਪ੍ਰਾਪਤ ਹਨ, ਜਿਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ