ਫਤਹਿਗੜ੍ਹ ਸਾਹਿਬ, (ਸੂਦ)-ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰੇਲਵੇ ਸਟੇਸ਼ਨ ਫਤਹਿਗੜ੍ਹ ਸਾਹਿਬ ਹੁੰਦੀ ਹੋਈ ਜ਼ਿਲ੍ਹਾ ਹਸਪਤਾਲ ਤੱਕ ਜਾਂਦੀ ਕਰੀਬ 01 ਕਿਲੋਮੀਟਰ ਲੰਮੀ ਅਤੇ 22 ਫੁੱਟ ਚੌੜੀ ਸੜਕ ਦੀ ਕਰੀਬ 65 ਲੱਖ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸੜਕ ਦੀ ਵਿਸੇਸ਼ ਮੁਰੰਮਤ ਹੋਣ ਨਾਲ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋ ਰਹੀ ਹੈ ਅਤੇ ਲੋਕਾਂ ਦੀਆਂ ਆਵਾਜਾਈ ਸਬੰਧੀ ਮੁਸ਼ਕਲਾਂ ਹੱਲ ਹੋਣਗੀਆਂ।
ਸ.ਨਾਗਰਾ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਵੀ ਇਹ ਸੜਕ ਅਹਿਮ ਸੜਕ ਦੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਕਾਰਜ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਲੋਕਾ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸ.ਨਾਗਰਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਖਿਲਾਫ ਜੰਗ ਲੜ ਰਹੀ ਹੈ। ਉੱਥੇ ਵਿਕਾਸ ਦੇ ਕਾਰਜ ਵੀ ਨਾਲੋ ਨਾਲ ਜਾਰੀ ਹਨ ਅਤੇ ਹਲਕੇ ਦੇ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਐਕਸੀਅਨ ਦਵਿੰਦਰ ਕੁਮਾਰ,ਐਸ.ਡੀ.ਓ. ਮਨਦੀਪ ਸਿੰਘ ਅਤੇ ਜੇ.ਈ. ਸੁਰਜਨ ਸਿੰਘ ਹਾਜ਼ਰ ਸਨ।