ਫ਼ਤਹਿਗੜ੍ਹ ਸਾਹਿਬ (ਸੂਦ)-ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ 06ਮਈ ਤੋਂ ਗਲਘੋਟੂ ਰੋਕਥਾਮ ਸਬੰਧੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਇਸੇ ਲੜੀ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪਸ਼ੂਆਂ ਨੂੰ 01 ਲੱਖ 40 ਹਜ਼ਾਰ ਟੀਕੇ ਲਾਏ ਜਾਣ ਦਾ ਟੀਚਾ ਮਿੱਥਿਆ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਫ਼ਤਹਿਗੜ੍ਹ ਸਾਹਿਬ ਡਾ. ਗੁਰਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਵੈਟਨਰੀ ਡਾਕਟਰਾਂ ਅਤੇ ਵੈਟਨਰੀ ਇੰਸਪੈਕਟਰਾਂ ਦੀਆਂ 42 ਟੀਮਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਗਲਘੋਟੂ ਤੋਂ ਬਚਾਅ ਲਈ ਵੈਕਸੀਨੇਸ਼ਨ ਕੀਤੀ ਜਾਵੇਗੀ ਤੇ ਇਸ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਗਲਘੋਟੂ ਦੀ ਬੀਮਾਰੀ ਨਾਲ ਪਸ਼ੂਆਂ ਨੂੰ ਤੇਜ਼ ਬੁਖਾਰ ਹੁੰਦਾ ਹੈ ਤੇ ਗਲ ਸੁੱਜ ਜਾਂਦਾ ਹੈ ਤੇ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ ਤੇ ਬਿਮਾਰੀ ਪੀੜਤ ਪਸ਼ੂ ਦੀ ਕੁਝ ਹੀ ਘੰਟਿਆ ਵਿੱਚ ਮੌਤ ਹੋ ਜਾਂਦੀ ਹੈ। ਇਹ ਬਿਮਾਰੀ ਦੀ ਬਰਸਾਤ ਦੇ ਮੌਸਨ ਵਿੱਚ ਜ਼ਿਆਦਾ ਸੰਭਾਵਨਾ ਹੁੰਦੀ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਬਰਸਾਤ ਤੋਂ ਪਹਿਲਾਂ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਸਬਸੀਡਾਈਜ਼ਡ ਰੇਟਾਂ ‘ਤੇ 5 ਰੁਪਏ ਪ੍ਰਤੀ ਡੋਜ਼ ਦੇ ਹਿਸਾਬ ਨਾਲ ਕੀਤਾ ਜਾਵੇਗਾ ਅਤੇ ਹਰ ਇੱਕ ਪਸ਼ੂ ਦੇ ਕੰਨ ਵਿੱਚ ਈਅਰ ਟੈਗ ਪਵਾਉਣਾ ਲਾਜ਼ਮੀ ਹੋਵੇਗਾ। ਇਸ ਨਾਲ ਪਸ਼ੂਆਂ ਦੀ ਸ਼ਨਾਖਤ ਹੋ ਸਕੇਗੀ ਤੇ ਪਸ਼ੂ ਪਾਲਕਾਂ ਨੂੰ ਇਸ ਨਾਲ ਬੀਮਾ ਕਰਵਾਉਣ ਜਾਂ ਪਸ਼ੂ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਹੀ ਆਵੇਗੀ ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਉਪਰੰਤ ਮੂੰਹਖੁਰ ਦੀ ਬੀਮਾਰੀ ਤੋਂ ਬਚਾਅ ਲਈ ਵੀ ਟੀਕੇ ਲਾਏ ਜਾਣਗੇ