ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਏ ਕਰਫਿਊ ਦੌਰਾਨ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਹੁਣ ਤੱਕ 311 ਕੇਸ ਦਰਜ

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਲਾਏ ਗਏ ਕਰਫਿਊ ਦੌਰਾਨ ਹੁਣ ਤੱਕ ਨਿਯਮਾਂ ਦੀ ਉਲੰਘਣਾ ਸਬੰਧੀ 311 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਰਫਿਊ ਦੀ ਉਲੰਘਣਾ ਦੇ 301 ਕੇਸ ਸ਼ਾਮਲ ਹਨ ਤੇ 502 ਵਿਅਕਤੀਆਂ ਨੂੰ ?ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੁੱਲ 172 ਵਾਹਨ ਜ਼ਬਤ ਕੀਤੇ ਗਏ ਹਨ

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੋਵਿਡ-19 ਸਬੰਧੀ ਅਫ਼ਵਾਹਾਂ ਫੈਲਾਉਣ ਤੇ ਗੁਮਰਾਹ ਕਰਨ ਵਾਲੀ ਜਾਣਕਾਰੀ ਸਾਂਝੀ ਕਰਨ ਸਬੰਧੀ 09 ਕੇਸ ਦਰਜ ਕੀਤੇ ਗਏ ਹਨ ਪੁਲਿਸ ਪਾਰਟੀ ‘ਤੇ ਹਮਲਾ ਕਰਨ ਦਾ ਵੀ 01 ਕੇਸ ਦਰਜ ਕੀਤਾ ਗਿਆ ਹੈ। ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਟਰੈਫਿਕ ਸਬੰਧੀ 473 ਵਾਹਨਾਂ ਦੇ ਚਲਾਨ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਫਰੰਟ ਲਾਈਨ ‘ਤੇ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਪੁਲਿਸ ਵੱਲੋਂ ਨਾਕੇ ਲਗਾਏ ਗਏ ਹਨ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾ ਸਕੇ।ਸ੍ਰੀਮਤੀ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Share This :

Leave a Reply