
ਨਾਭਾ, 27 ਮਈ, (ਤਰੁਣ ਮਹਿਤਾ) ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਵਿੱਚ ਮੋਤੀ ਬਾਗ ਦਫਤਰ ਅਲਹੌਰਾਂ ਗੇਟ ਵਿਖੇ ਪੰਜਾਬ ਸਰਕਾਰ ਅਤੇ ਅਕਾਲੀ ਭਾਜਪਾ ਪਾਰਟੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਪਰਮਜੀਤ ਸਿੰਘ ਸਹੌਲੀ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਰੋਸ ਧਰਨਾ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਅੱਗੇ ਕਾਲੀਆਂ ਝੰਡੀਆਂ ਲੈ ਲੱਗਣਾ ਸੀ।
ਉਨ੍ਹਾਂ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਬੇਨਤੀ ਕਰਨ ਤੇ ਇਹ ਧਰਨੇ ਨੂੰ ਰੱਦ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਨਾਭਾ ਦੇ ਉੱਚ ਅਧਿਕਾਰੀਆਂ ਦੀ ਅਪੀਲ ਤੇ ਪਾਰਟੀ ਦੇ ਮੁੱਖ ਦਫਤਰ ਵਿਖੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਉਹ ਪੁਲਿਸ ਕਪਤਾਨ ਰਾਜੇਸ਼ ਕੁਮਾਰ ਛਿੱਬੜ ਅਤੇ ਥਾਣਾ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਦਫ਼ਤਰ ਪਹੁੰਚੇ ਤੇ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਭਾਜਪਾ ਦੀ ਮਿਲੀ ਭੁਗਤ ਨਾਲ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ।ਪਾਰਟੀ ਪ੍ਰਧਾਨ ਪਰਮਜੀਤ ਸਹੌਲੀ ਨੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੂੰ ਮੰਗ ਪੱਤਰ ਦਿੱਤਾ1ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਵੱਖ ਵੱਖ ਤਰੀਕਿਆਂ ਨਾਲ ਪੰਜਾਬ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਜਿਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ। ਜੋ ਕਿ ਪੰਜਾਬ ਸਰਕਾਰ ਵਿੱਚ ਨਾਜਾਇਜ਼ ਸ਼ਰਾਬ ਦੀਆਂ ਫੈਕਟਰੀਆਂ ਦਾ ਫੜੇ ਜਾਣਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਦੀ ਜਾਂਚ ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਤਾਂ ਕਿ ਦੋਸ਼ੀ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ ਅਤੇ ਹਾਸਦਾ-ਵੱਸਦਾ ਪੰਜਾਬ ਬੱਚ ਸਕੇ। ਇਸ ਮਾਮਲੇ ਸਬੰਧੀ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਸੁਤੰਤਰ ਦੇ ਆਗੂਆਂ ਵੱਲੋਂ ਡੀਸੀ ਦਫ਼ਤਰ ਅੱਗੇ ਮੰਗਾਂ ਨੂੰ ਲੈ ਕੇ ਧਰਨਾ ਦੇਣਾ ਸੀ। ਪ੍ਰਸ਼ਾਸਨ ਦੀ ਬੇਨਤੀ ਨੂੰ ਮੰਨਦਿਆਂ ਇਨ੍ਹਾਂ ਨੇ ਧਰਨਾ ਰੱਦ ਕਰ ਦਿੱਤਾ ਹੈ। ਇਨ੍ਹਾਂ ਦਾ ਮੰਗ ਪੱਤਰ ਗਵਰਨਰ ਦੇ ਨਾਂ ਹੈ ਜੋ ਡੀ.ਸੀ ਪਟਿਆਲਾ ਕੋਲ ਪਹੁੰਚਾ ਦਿੱਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਬਾਬਰਪੁਰ, ਹਰਬੰਸ ਸਿੰਘ ਖੱਟੜਾ, ਬਿੰਦਾ ਵਿਰਕ, ਪੂਰਨ ਚੰਦ, ਹੈਪੀ ਸੁੱਖੇਵਾਲ, ਅਮਰੀਕ ਸਿੰਘ, ਜਗਰੂਪ ਸਿੰਘ ਬੋੜਾ, ਜਰਨੈਲ ਸਿੰਘ, ਗੁਲਜ਼ਾਰ ਸਿੰਘ, ਬਿੰਦਰ ਸਿੰਘ ਗਲਵੱਟੀ ਆਦਿ ਹਾਜ਼ਰ ਸਨ।