ਅੰਮ੍ਰਿਤਸਰ (ਮੀਡੀਆ ਬਿਊਰੋ ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ 19 ਸੰਕਟ ਦੇ ਚੱਲਦੇ ਪੰਜਾਬ ਵਿਚ ਫਸੇ ਪ੍ਰਵਾਸੀਆਂ ਨੂੰ ਉਨਾਂ ਦੇ ਘਰ ਭੇਜਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਤਹਿਤ ਅੱਜ ਅੰਮ੍ਰਿਤਸਰ ਤੋਂ ਅੱਠਵੀਂ ਵਿਸ਼ੇਸ਼ ਰੇਲ ਗੱਡੀ ਗੋਰਖਪੁਰ ਲਈ ਰਾਵਾਨਾ ਹੋਈ, ਇਸ ਰੇਲ ਗੱਡੀ ਵਿਚ ਗਏ 1200 ਮੁਸਾਫਿਰਾਂ ਨੂੰ ਜਿਲਾ ਪ੍ਰਸ਼ਾਸ਼ਨ ਵੱਲੋਂ ਬੱਸਾਂ ਉਤੇ ਰੇਲਵੇ ਸਟੇਸ਼ਨ ਲਿਆਂਦਾ ਗਿਆ, ਜਿੱਥੇ ਖਾਣ-ਪੀਣ ਦਾ ਸਮਾਨ ਦੇ ਕੇ ਉਨਾਂ ਨੂੰ ਆਪਣੇ ਘਰਾਂ ਲਈ ਰੇਲ ਗੱਡੀ ਰਸਤੇ ਰਵਾਨਾ ਕੀਤਾ ਗਿਆ।
ਇਸ ਮੌਕੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਇਸ ਮੌਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਸਾਰੀਆਂ ਹਦਾਇਤਾਂ ਦਾ ਧਿਆਨ ਰੱਖਿਆ ਗਿਆ, ਤਾਂ ਜੋ ਵਾਇਰਸ ਨਾ ਫੈਲੇ। ਉਨਾਂ ਕਿਹਾ ਕਿ ਅੱਗੇ ਤੋਂ ਵੀ ਇਹ ਗੱਡੀਆਂ ਇਸੇ ਤਰਾਂ ਜਾਰੀ ਰਹਿਣਗੀਆਂ । ਇਸ ਮੌਕੇ ਤਹਿਸੀਲਦਾਰ ਜੇ ਪੀ ਸਲਵਾਨ ਤੇ ਤਹਿਸੀਲਦਾਰ ਰਵੀ ਕਿਰਨ ਸਿੰਘ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੁਸਾਫਿਰਾਂ ਨੂੰ ਤੋਰਨ ਲਈ ਸਟੇਸ਼ਨ ਉਤੇ ਪਹੁੰਚੇ ਸਨ।