ਅੰਮ੍ਰਿਤਸਰ (ਮੀਡੀਆ ਬਿਊਰੋ ) ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ ਆਈ ਕਰੀਬ ਪੌਣੇ ਤਿੰਨ ਲੱਕ ਟਨ ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਾ ਚੁੱਕੀ ਹੈ, ਜਿਸ ਵਿਚੋਂ ਜ਼ਿਆਦਾਤਰ ਸਰਕਾਰੀ ਏਜੰਸੀਆਂ ਵੱਲੋਂ ਹੀ ਕੀਤੀ ਗਈ ਹੈ। ਜਿਲਾ ਖੁਰਾਕ ਸਪਲਾਈ ਕੰਟਰੋਲਰ ਸ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਤਰਤੀਬ ਬੜੀ ਸੁਰੱਖਿਅਤ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਮੰਡੀ ਵਿਚ ਕਿਸਾਨਾਂ ਜਾਂ ਮਜ਼ਦੂਰਾਂ ਨੂੰ ਮੁਸ਼ਿਕਲ ਪੇਸ਼ ਨਹੀਂ ਆ ਰਹੀ ਅਤੇ ਨਾ ਹੀ ਆਉਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 256559 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿਚੋਂ 255969 ਮੀਟਿ੍ਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਸੀ। ਉਨਾਂ ਦੱਸਿਆ ਕਿ ਅੱਜ ਇਹ ਅੰਕੜਾ ਕਰੀਬ ਪੌਣੇ ਤਿੰਨ ਲੱਖ ਟਨ ਨੂੰ ਪਾਰ ਕਰ ਜਾਵੇਗਾ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਆਈ ਕਣਕ ਵਿਚੋਂ ਵਿਚੋਂ ਪਨਗ੍ਰੇਨ ਵੱਲੋਂ 65093 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 57335 ਮੀਟਿ੍ਰਕ ਟਨ, ਪਨਸਪ ਵੱਲੋਂ 47659 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 48441 ਮੀਟਿ੍ਰਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 35653 ਮੀਟਿ੍ਰਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ 2341 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿਚੋਂ 72 ਫੀਸਦੀ ਕਣਕ ਮੰਡੀਆਂ ਵਿਚੋਂ ਗੁਦਾਮਾਂ ਤੱਕ ਪਹੁੰਚਾਈ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋ-ਨਾਲ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾ ਰਹੀ ਹੈ।