ਆਪ ਦੇ ਜਿਲਾ ਪ੍ਰਧਾਨ ਨੇ ਰੋਸ ਪ੍ਰਦਰਸ਼ਨ ਕਰਕੇ ਮਨਾਇਆ ਮਈ ਦਿਵਸ

ਗੁਰਵਿੰਦਰ ਸਿੰਘ ਢਿਲੋਂ ਪਰਿਵਾਰ ਸਮੇਤ ਰੋਸ ਪ੍ਰਦਰਸ਼ਨ ਕਰਦੇ ਹੋਏ।

ਫ਼ਤਹਿਗੜ੍ਹ ਸਾਹਿਬ (ਸੂਦ) ਮਈ ਦਿਵਸ ਮੌਕੇ ਆਮ ਆਦਮੀ ਪਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਜਿਲਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਨੇ ਪਰਿਵਾਰ ਸਮੇਤ ਆਪਣੇ ਘਰ ਚ ਹੀ ਕੈਪਟਨ ਸਰਕਾਰ ਖਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੀ ਆਰ ਟੀ ਸੀ ਦੇ ਡਰਾਈਵਰ ਸਵਰਗੀ ਮਨਜੀਤ ਸਿੰਘ ਬਡਬਰ ਜੋ ਕਰੋਨਾ ਮਹਾਮਾਰੀ ਸਮੇਂ ਨੰਦੇੜ (ਹਜੂਰ ਸਾਹਿਬ) ਪੰਜਾਬ ਦੀਆਂ ਸੰਗਤਾਂ ਨੂੰ ਲੈਣ ਜਾ ਰਹੇ ਸਨ ਤਾਂ ਇੰਦੌਰ ਮੱਧ ਪ੍ਰਦੇਸ਼ ਨੇੜੇ ਡਿਊਟੀ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਕੈਪਟਨ ਸਰਕਾਰ ਨੇ ਕਰੋਨਾ ਡਿਊਟੀ ਦੌਰਾਨ ਮੌਤ ਹੋਣ ਤੇ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ ਮਨਜੀਤ ਸਿੰਘ ਦੇ ਪਰਿਵਾਰ ਨੂੰ ਦੱਸ ਲੱਖ ਰੁਪਏ ਦੇ ਕੇ ਧੋਖਾ ਕੀਤਾ ਹੈ। ਇਸ ਧੋਖਾਧੜੀ ਖਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਮਨਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਾਰਟੀ ਪ੍ਰਧਾਨ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਦਾ ਪਾਲਨ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ।

Share This :

Leave a Reply