ਫ਼ਤਹਿਗੜ੍ਹ ਸਾਹਿਬ (ਸੂਦ) ਸਿਵਲ ਸਰਜਨ ਡਾ ਐਨ ਕੇ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਇਕਾਂਤਵਾਸ ਕੀਤੇ ਵਿਅਕਤੀਆਂ ਦਾ ਸਿਹਤ ਹਾਲ ਜਾਣਿਆ ਗਿਆ। ਐਸ ਐਮ ਓ ਡਾ ਮਨੋਹਰ ਸਿੰਘ ਨੇ ਭਟੇੜੀ ਅਤੇ ਹਿੰਮਤਪੁਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ।
ਉਨਾਂ ਇਕਾਂਤਵਾਸ ਕੀਤੇ ਵਿਅਕਤੀਆਂ ਨੂੰ ਕਿਹਾ ਕਿ ਉਹ ਆਪਣੇ, ਆਪਣੇ ਪਰਿਵਾਰ ਅਤੇ ਸਮਾਜ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਜੇਕਰ ਓਹਨਾਂ ਨੂੰ ਕੋਈ ਵੀ ਫ਼ਲੂ ਦੇ ਲੱਛਣ ਆਉਂਦੇ ਹਨ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨ।ਓਹਨਾਂ ਕਿਹਾ ਕਿ ਸਿਹਤ ਵਿਭਾਗ ਤੁਹਾਡੀ ਸੇਵਾ ਵਿੱਚ ਹਰ ਵੇਲੇ ਹਾਜ਼ਰ ਹੈ। ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਤੇ ਅਡਵਾਈਜਰੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਕਿ ਕਰੋਨਾ ਦੀ ਇਸ ਵਿਸ਼ਵਵਿਆਪੀ ਮਹਾਂਮਾਰੀ ਨੂੰ ਹਰਾਇਆ ਜਾ ਸਕੇ। ਇਸ ਮੌਕੇ ਡਾ ਨਵਜੋਤ ਸਿੰਘ, ਹਰਿੰਦਰ ਕੌਰ ਏ ਐਨ ਐਮ, ਸੁਦਾਗਰ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ ਤੋਂ ਇਲਾਵਾ ਜਸਵਿੰਦਰ ਸਿੰਘ ਹੈਲਥ ਸੁਪਰਵਾਈਜਰ ਮੇਲ ਹਾਜਰ ਸਨ।