ਫ਼ਤਹਿਗੜ੍ਹ ਸਾਹਿਬ (ਸੂਦ) ਸਿਵਲ ਸਰਜਨ ਡਾ ਐਨ ਕੇ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਸਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ।ਐਸ ਐਮ ਓ ਡਾ ਮਨੋਹਰ ਸਿੰਘ ਨੇ ਅੱਜ ਸਿਹਤ ਬਲਾਕ ਨੰਦਪੁਰ ਕਲੌਡ਼ ਅਧੀਨ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਤੇ ਬਚਾਓ ਗਤੀਵਿਧੀਆਂ ਦਾ ਜਾਇਜਾ ਲੈਂਦੇ ਹੋਏ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ।
ਇਸ ਮੌਕੇ ਤੇ ਡਾ ਮਨੋਹਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ ਅਤੇ ਘਰੇਲੂ ਲੌਡ਼ਵੰਦ ਸਮਾਨ ਲੈਂਦੇ ਸਮੇਂ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਕਰਿਆਨਾ ਅਤੇ ਸਬਜ਼ੀਆਂ ਆਦਿ ਖਰੀਦਣ ਆਏ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਦਿੰਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਲਗਾਉਣਾ ਲਾਜਮੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਮੌਕੇ ਡਾ ਨਵਜੋਤ ਸਿੰਘ, ਜਸਵੀਰ ਕੌਰ ਐਲ ਐਚ ਵੀ ਨਛੱਤਰ ਕੌਰ ਅਤੇ ਸੁਖਜੀਤ ਕੌਰ ਦੋਵੇਂ ਏ ਐਨ ਐਮ, ਗੱਜਣ ਸਿੰਘ ਅਤੇ ਪਰਦੀਪ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ ਤੋਂ ਇਲਾਵਾ ਸਿਮਰਨਜੀਤ ਕੌਰ ਸੀ ਐਚ ਓ ਹਾਜਰ ਸਨ।