ਇੱਕ ਮਹੀਨੇ ਵਿੱਚ ਜ਼ਿਲ੍ਹੇ ਚ ਕਰੀਬ 1350 ਨਸ਼ਾ-ਪੀੜਤ ਮਰੀਜ਼ ਹੋਏ ਰਜਿਸਟਰਡ

ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ

ਫ਼ਤਹਿਗੜ੍ਹ ਸਾਹਿਬ 27ਅਪ੍ਰੈਲ (ਸੂਦ)-ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਹਜ਼ਾਰਾਂ ਦੀ ਗਿਣਤੀ ਵਿਚ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦਾ ਰੁੱਖ ਕੀਤਾ ਹੈ, ਜਿਸ ਨੂੰ ਦੇਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 8:00 ਵਜੇ ਕਰਨ ਅਤੇ ਨਵੀਆਂ ਰਜਿਸਟ੍ਰੇਸ਼ਨਾਂ ਲਈ ਵੱਖਰੇ ਕਾਊਂਟਰ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਮਰੀਜ਼ਾਂ ਦੀਆਂ ਲੰਮੀਆਂ ਕਤਾਰਾਂ ਨਾ ਲੱਗਣ ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ-ਛੁਡਾਊ ਮੁਹਿੰਮ ਤਹਿਤ ਇਕ ਮਹੀਨੇ ਦੌਰਾਨ ਕਰੀਬ 1350 ਨਵੀਆਂ ਰਜਿਸਟਰੇਸ਼ਨ ਦਰਜ ਕੀਤੀਆਂ ਗਈਆਂ ਹਨ

ਜਿਸ ਨੂੰ ਧਿਆਨ ਵਿਚ ਰੱਖਦਿਆਂ ਨਸ਼ਾ-ਪੀੜਤਾਂ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਨਵੇਂ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾ ਕੇ ਨਸ਼ਾ-ਮੁਕਤ ਕੀਤਾ ਜਾ ਸਕੇਸਿਵਲ ਸਰਜਨ ਨੇ ਕਿਹਾ ਕਿ ਨਸ਼ਾ-ਛੁਡਾਊ ਕੇਂਦਰਾਂ ਵਿਚ ਦਵਾਈ ਦੇਣ ਦੌਰਾਨ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਬੁਖਾਰ,ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ `ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਉਨ੍ਹਾਂ ਦੱਸਿਆ ਕਿ ਟੌਲ ਫਰੀ ਹੈਲਪਲਾਈਨ ਨੰਬਰ 104 ‘ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈਉਨ੍ਹਾਂ ਅੱਗੇ ਦੱਸਿਆ ਕਿ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਮਨੋਵਿਗਿਆਨੀ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ

Share This :

Leave a Reply