ਸੁਨਾਮ /ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਲੁਧਿਆਣਾ ਦੇ ਏਸੀਪੀ ਦੀ ਕਰੋਨਾ ਵਾਰਸ ਨਾਲ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੇ ਡਰਾਈਵਰ ਪਰਮਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਜਖੇਪਲ ਨੂੰ ਅੱਜ ਸਥਾਨਕ ਹਸਪਤਾਲ ਵਿਖੇ ਐਮੂਲੇਸ਼ਨ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਐਸਐਮਓ ਡਾ ਸੰਜੇ ਕਾਮਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਦੇ ਏ.ਸੀ.ਪੀ.ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ 13 ਅਪ੍ਰੈਲ ਨੂੰ ਉਨ੍ਹਾਂ ਦੇ ਸਿਪਾਹੀ ਡਰਾਈਵਰ ਪਰਮਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਜਖੇਪਲ ਨੂੰ ਲੁਧਿਆਣਾ ਪ੍ਰਸ਼ਾਸਨ ਵੱਲੋਂ ਘਰ ਭੇਜ ਦਿੱਤਾ ਗਿਆ ਸਿ ਅਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਉਸ ਨੂੰ ਘਰ ਵਿੱਚ ਹੀ 14 ਦਿਨਾਂ ਲਈ ਇਕਾਂਤ ਵਾਸ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਏਸੀਪੀ ਦੀ ਅੱਜ ਮੌਤ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਉਸ ਵਿਅਕਤੀ ਨੂੰ ਸਿਵਲ ਹਸਪਤਾਲ ਵਿਖੇ ਸੈਂਪਲ ਲਈ ਲਿਆਂਦਾ ਗਿਆ ਸੀ ਅਤੇ ਸੈਂਪਲ ਫਰੀਦਕੋਟ ਭੇਜ ਦਿੱਤੇ ਹਨ ਅਤੇ ਉਸ ਵਿਅਕਤੀ ਨੂੰ ਆਇਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ ਮੌਕੇ ਤੇ ਮੌਜੂਦ ਡਾਕਟਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਡਰਾਈਵਰ ਦੀ ਕੋਈ ਵੀ ਖਾਂਸੀ, ਬੁਖਾਰ ਦੇ ਲੱਛਣ ਨਹੀਂ ਹੈ