
ਫ਼ਤਹਿਗੜ੍ਹ ਸਾਹਿਬ (ਸੂਦ)-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬਡਾ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਵੱਲੋਂ ਪਿੰਡ ਭਮਾਰਸੀ ਬੁਲੰਦ ਵਿਖੇ ਕੀਤੀ ਅਚਨਚੇਤ ਚੈਕਿੰਗ ਦੌਰਾਨ ਸ਼ਰਾਬ ਦਾ ਠੇਕਾ ਖੁਲਣ ਅਤੇ ਇਕਾਂਤਵਾਸ ਕੀਤੇ ਵਿਅਕਤੀਆਂ ਵੱਲੋਂ ਆਪਣੇ ਘਰਾਂ ਦੇ ਬਾਹਰੋਂ ਇਕਾਂਤਵਾਸ ਦੇ ਲਗਾਏ ਗਏ ਪੋਸਟਰ ਫਾੜਨ ਦਾ ਮਾਮਲਾ ਸਾਹਮਣੇ ਆਉਣ ਤੇ ਸਬੰਧਤ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ
ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਭਮਾਰਸੀ ਬੁਲੰਦ ਦੇ ਸਰਪੰਚ ਨਿਰਮਲ ਸਿੰਘ ਨੇ ਸਿ.ਕਾਇਤ ਕੀਤੀ ਸੀ ਕਿ ਪਿੰਡ ਦੇ ਜਿਹੜੇ ਕੋਰੋਨਾ ਦੇ ਸ਼ੱਕੀ ਵਿਅਕਤੀਆਂ ਨੂੰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਸੀ ਉਨ੍ਹਾਂ ਨੇ ਆਪਣੇ ਘਰਾਂ ਦੇ ਬਾਹਰੋਂ ਇਕਾਂਤਵਾਸ ਦੇ ਲੱਗੇ ਪੋਸਟਰ ਉਤਾਰ ਦਿੱਤੇ ਹਨ ਅਤੇ ਪਿੰਡ ਵਿੱਚ ਫਿਰ ਰਹੇ ਹਨ ਜਿਸ ਨਾਲ ਪਿੰਡ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਵੱਧ ਗਿਆਾ ਹੈ ਇਸ ਤੋਂ ਇਲਾਵਾ ਸਰਪੰਚ ਨੇ ਇਹ ਵੀ ਦੱਸਿਆ ਕਿ ਸੀ ਕਿ ਪਿੰਡ ਸਥਿਤ ਸ਼ਰਾਬ ਦਾ ਠੇਕਾ ਵੀ ਖੁੱਲਾ ਹੈਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਕਾਂਤਵਾਸ ਦੇ ਪੋਸਟਰ ਫਾੜ ਕੇ ਪਿੰਡ ਵਿੱਚ ਘੁੰਮਣ ਵਾਲੇ ਕੋਰੋਨਾ ਦੇ ਸ਼ੱਕੀ ਮਰੀਜਾਂ ਵਿਰੁੱਧ ਅਪੈਡਮਿਕ ਡੀਜੀਜ਼ ਐਕਟ ਅਤੇ ਧਾਰਾ ੧੮੮ ਅਧੀਨ ਮੁਕੱਦਮੇ ਦਰਜ਼ ਕੀਤੇ ਜਾ ਰਹੇ ਹਨ ਜਦੋਂ ਕਿ ਸ਼ਰਾਬ ਦੇ ਠੇਕੇ ਦੇ ਕਰਿੰਦਿਆਂ ਨੂੰ ਮੌਕੇ ਤੇ ਹੀ ਪੁਲਿਸ ਦੇ ਹਵਾਲੇ ਕਰਕੇ ਉਨ੍ਹਾਂ ਵਿਰੁੱਧ ਵੀ ਮੁਕੱਦਮੇ ਦਰਜ਼ ਕਰਨ ਦੇ ਹੁਕਮ ਦਿੱਤੇ ਗਏ ਜਦੋਂ ਕਿ ਠੇਕੇਦਾਰ ਵਿਰੁੱਧ ਆਬਕਾਰੀ ਐਕਟ ਤੇ ਕਰਫਿਊ ਦੀ ਉਲੰਘਣਾ ਸਬੰਧੀ ਮੁਕੱਦਮਾ ਦਰਜ਼ ਕਰਨ ਲਈ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨਐਸ.ਡੀ.ਐਮ. ਨੇ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੇ ਘਰਾਂ ਵਿੱਚ ਹੀ ਇਕਾਂਤਵਾਸ ਲਈ ਕਿਹਾ ਗਿਆ ਹੈ ਉਹ ਇਸ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਇਸ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ





















