ਕਣਕ ਅਤੇ ਦਾਲਾਂ ਦੀ ਵੰਡ ਛੇਤੀ ਹੋਵੇਗੀ ਸ਼ੁਰੂ-ਜਿਲਾ ਖੁਰਾਕ ਸਪਲਾਈ ਕੰਟਰੋਲਰ

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅੰਨਤੋਦਿਆ ਅੰਨ ਯੋਜਨਾ (ਏ.ਏ.ਵਾਈ.) ਅਤੇ ਪਰੀਓਰਿਟੀ ਹਾਊਸ ਹੋਲਡ (ਪੀ.ਐਚ.ਐਚ.) ਨੂੰ ਕਣਕ ਅਤੇ ਦਾਲਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ 19 ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਕਾਰਨ ਗਰੀਬ ਲੋਕਾਂ ਨੂੰ ਪੇਸ਼ ਆ ਰਹੀ ਦਿੱਕਤ ਨੂੰ ਦੂਰ ਕਰਨ ਲਈ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ (ਅਪ੍ਰੈਲ 2020 ਤੋਂ ਜੂਨ 2020 ਤੱਕ) ਪੰਜ ਕਿਲੋ ਅਨਾਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ ਅੰਨਤੋਦਿਆ ਅੰਨ ਯੋਜਨਾ ਅਤੇ ਪਰੀਓਰਿਟੀ ਹਾਉਸ ਹੋਲਡ ਜ਼ੋ ਕਿ ਟਾਰਗੇਟਡ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਮਿਲਣ ਵਾਲੀ ਕਣਕ ਤੋਂ ਇਲਾਵਾ ਉਕਤ ਸਕੀਮਾਂ ਦੇ ਲਾਭਪਾਤਰੀਆਂ ਨੂੰ ਵਾਧੂ ਤੌਰ ਉਤੇ ਦਿੱਤੀ ਜਾਵੇਗੀ।

ਉਨਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਣਕ ਤੋਂ ਇਲਾਵਾ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਇਕ ਕਿਲੋ ਦਾਲ ਵੀ ਅਗਲੇ ਤਿੰਨ ਮਹੀਨਿਆਂ ਲਈ ਮੁਫ਼ਤ ਵਿੱਚ ਮੁਹੱਈਆ ਕਰਵਾਈ ਜਾਵੇਗੀ । ਉਨਾਂ ਦੱਸਿਆ ਕਿ ਨੇਫ਼ਡ ਤੋਂ ਦਾਲ ਦੀ ਸਪਲਾਈ ਮਿਲਣ ਤੋਂ ਤਰੁੰਤ ਬਾਅਦ ਇਸ ਦੀ ਵੰਡ ਸ਼ੁਰੂ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਯੋਜਨਾ ਅਧੀਨ 1,41,44,291 ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੀ ਵੰਡ ਕਰੇਗੀ, ਜੋ ਕਿ ਸੂਬੇ ਦੀ ਅਬਾਦੀ ਦਾ 50 ਫੀਸਦੀ ਬਣਦਾ ਹੈ। ਸ. ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਵੰਡ ਦੌਰਾਨ ਲਾਭਪਾਤਰੀਆਂ ਦੀ ਪਹਿਚਾਣ ਕਰਨ ਲਈ ਵਰਤੀ ਜਾਂਦੀ ਬਾਇੳਕਮੀਟ੍ਰਿਕ ਪ੍ਰਣਾਲੀ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਕਰੋਨਾ ਬੀਮਾਰੀ ਦੇ ਵਾਇਰਸ ਅੱਗੇ ਨਾਲ ਫੈਲੇ।ਉਨਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਅਕਤੂਬਰ 2019 ਤੋਂ ਮਾਰਚ 2020 ਤੱਕ ਲਈ ਕਣਕ ਦੀ ਵੰਡ ਲਗਭਗ ਮੁਕੰਮਲ ਕੀਤੀ ਜਾ ਚੁੱਕੀ ਹੈ।

Share This :

Leave a Reply