
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ’ਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਅਤੇ ਨਿਰਵਿਘਨ ਰੂਪ ’ਚ ਚਲਾਉਣ ਲਈ ਮੰਡੀ ਵਾਰ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਅਨੁਸਾਰ ਇਨ੍ਹਾਂ ਕਮੇਟੀਆਂ ’ਚ ਖੁਰਾਕ ਤੇ ਸਪਲਾਈ ਵਿਭਾਗ, ਮੰਡੀ ਬੋਰਡ, ਖਰੀਦ ਏਜੰਸੀਆਂ, ਆੜ੍ਹਤੀਆਂ ਅਤੇ ਕਿਸਾਨਾਂ ਦੇ ਪ੍ਰਤੀਨਿਧ ਸ਼ਾਮਿਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ 30 ਸਰਕਾਰੀ ਮੰਡੀਆਂ ਨੂੰ ਮੁੱਖ ਰੱਖਦਿਆਂ 30 ਕਮੇਟੀਆਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਨਾਲ ਸਬੰਧਤ ਮੰਡੀ ’ਚ ਖਰੀਦ ਸਬੰਧੀ ਕੋਈ ਵੀ ਮੁਸ਼ਕਿਲ ਹੋਣ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਤੇ ਡੀ ਐਫ ਐਸ ਸੀ ਨੂੰ ਇਨ੍ਹਾਂ ਕਮੇਟੀਆਂ ਦੇ ਕੰਮ ਕਾਰ ਦੀ ਨਿਗਰਾਨੀ ਸੌਂਪੀ ਗਈ ਹੈ।