ਕਰਫਿਊ ਦੌਰਾਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਰਦਾਨ ਬਣੇ-ਹੈਲਥ ਵੈਲਨੈੱਸ ਸੈਂਟਰ

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਨਿਜਾਤ ਪਾਉਣ ਲਈ ਸਿਹਤ ਵਿਭਾਗ ਆਪਣੀਆਂ ਨਿਰਵਿਘਨ ਸੇਵਾਵਾਂ ਦੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿਚ ਕਰਫਿਊ ਅਤੇ ਲਾਕਡਾਊਨ ਦੌਰਾਨ ਆਮ ਵਰਗ ਦੇ ਲੋਕਾਂ ਨੂੰ ਪਿੰਡਾਂ ਵਿਖੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਹਿੱਤ ਜ਼ਿਲੇ ਵਿਚ ਕੁਲ 130 ਹੈਲਥ ਐਂਡ ਵੈਲਨੈੱਸ ਸੈਂਟਰ ਚਲਾਏ ਜਾ ਰਹੇ ਹਨ।

ਸਿਵਲ ਸਰਜਨ ਡਾ. ਕਿਸ਼ੋਰ ਨੇ ਦੱਸਿਆ ਕਿ ਇਨਾਂ 130 ਹੈਲਥ ਵੈਲਨੈੱਸ ਸੈਂਟਰ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਪਿੰਡਾਂ ਵਿੱਚ ਮਰੀਜਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਕਮਿਊਨਿਟੀ ਹੈਲਥ ਸੈਂਟਰ ਵਿਚ ਆਮ ਬਿਮਾਰੀਆਂ ਤੋਂ ਇਲਾਵਾ ਮੁੱਖ ਤੌਰ ’ਤੇ ਗੰਭੀਰ ਬਿਮਾਰੀਆਂ (ਜਿਵੇਂ ਬੀ.ਪੀ., ਦਿਲ ਦੀਆਂ ਬਿਮਾਰੀਆਂ, ਸ਼ੂਗਰ, ਕੈਂਸਰ) ਦੀਆਂ ਦਵਾਈਆਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨਾਂ ਹੈਲਥ ਵੈਲਨੈੱਸ ਸੈਂਟਰਾਂ ਵਿੱਚ 23 ਮਾਰਚ 2020 ਤੋਂ 21 ਅਪ੍ਰੈਲ 2020 ਤੱਕ 23481 ਮਰੀਜਾਂ ਦਾ ਚੈਕਅੱਪ ਕੀਤਾ ਗਿਆ ਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ। ਉਨਾਂ ਨੇ ਭਿਆਨਕ ਬਿਮਾਰੀ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਜਿਲੇ ਨੂੰ ਕੋਰੋਨਾ ਤੋਂ ਮੁਕਤੀ ਦਿਵਾ ਕੇ ਛੇਤੀ ਹੀ ਆਮ ਦੀ ਤਰਾਂ ਜਿੰਦਗੀ ਸ਼ੁਰੂ ਕੀਤੀ ਜਾਵੇ।

Share This :

Leave a Reply