ਕੈਬਨਿਟ ਮੰਤਰੀ ਓ ਪੀ ਸੋਨੀ ਨੇ 300 ਪਰਿਵਾਰਾਂ ਲਈ ਭੇਜਿਆ ਰਾਸ਼ਨ

ਅੰਮ੍ਰਿਤਸਰ (ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਰਫਿਊ ਦੇ ਚੱਲਦੇ ਜਰੂਰਤ ਮੰਦ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ਉਤੇ ਸੰਤਸ਼ੁਟੀ ਪ੍ਰਗਟ ਕਰਦੇ ਕਿਹਾ ਕਿ ਦੇ ਸਾਰੇ ਜ਼ਿਲ੍ਹਾ ਅਧਿਕਾਰੀ ਲੋੜਵੰਦ ਲੋਕਾਂ ਦੀ ਮਦਦ ਵਿਚ ਲੱਗੇ ਹੋਏ ਹਨ। ਅੱਜ ਅੰਮ੍ਰਿਤਸਰ ਕੇਂਦਰੀ ਹਲਕੇ ਦੀਆਂ ਅੰਦਰੂਨੀ ਵਾਰਡਾਂ ਦੇ 300 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਭੇਜਿਆ। ਸ੍ਰੀ ਸੋਨੀ ਨੇ ਦੱਸਿਆ ਕਿ ਇਸ ਮਾਹਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਲੋੜਵੰਦਾ ਲਈ ਅਨੇਕਾਂ ਉਪਰਾਲੇ ਕੀਤੇ ਗਏ ਹਨ, ਕਿਸੇ ਵੀ ਪਰਿਵਾਰ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ।

ਉਨਾਂ ਦੱਸਿਆ ਕਿ ਉਨਾ ਵਲੋਂ ਰੋਜ਼ਾਨਾ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਭੇਜਿਆ ਜਾ ਰਿਹਾ ਹੈ। ਉਨਾਂ ਰਾਸ਼ਨ ਦੀ ਵੰਡ ਕਰ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਵੀ ਪ੍ਰਸੰਸਾ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਇੰਨਾ ਦਿਨਾਂ ਵਿਚ ਕੀਤਾ ਗਿਆ ਕੰਮ ਇਨਸਾਨੀਅਤ ਦੀ ਸੱਚੀ ਸੇਵਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਫਰੰਟ ਲਾਈਨ ਤੇ ਰਹਿ ਕੇ ਕੰਮ ਕਰਨ ਵਾਲੇ ਕੋਰੋਨਾ ਯੌਧਿਆਂ ਦਾ ਸਨਮਾਨ ਕਰੇਗੀ। ਸ੍ਰੀ ਸੋਨੀ ਨੇ ਕਿਹਾ ਕਿ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿਚ ਹੀ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਆਪਣਾ ਪੂਰਾ ਸਹਿਯੋਗ ਦੇਣ। ਇਸ ਮੌਕੇ ਸ੍ਰੀ ਵਿਕਾਸ ਸੋਨੀ, ਰਾਘਵ ਸੋਨੀ, ਸ਼ਾਮ ਸੋਨੀ, ਸ੍ਰੀ ਰਮਨ ਕੁਮਾਰ ਹਾਜ਼ਰ ਸਨ।

Share This :

Leave a Reply